- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ, ਸਕੱਤਰ ਸਮੇਤ ਬਾਰ ਦੀ ਨਵੀਂ ਟੀਮ ਨੇ ਸਹੁੰ ਚੁੱਕੀ

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਹਾਲ ਹੀ ਹੋਈਆਂ 2026-27 ਦੀਆਂ ਚੋਣਾਂ ’ਚ ਜੇਤੂ ਰਹੀ ਸਾਰੀ ਟੀਮ ਨੂੰ ਸਹੁੰ ਚੁਕਾਉਣ ਲਈ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਬਾਰ ਦੇ ਪੁਰਾਣੀ ਲਾਇਬ੍ਰੇਰੀ ਹਾਲ ਵਿਖੇ ਕਰਵਾਇਆ ਗਿਆ। ਜਿੱਥੇ ਅੱਜ ਚੋਣ ਅਧਿਕਾਰੀਆਂ ਐਡਵੋਕੇਟ ਸੰਜੀਵ ਬਾਂਸਲ, ਐਡਵੋਕੇਟ ਬਲਵਿੰਦਰ ਸਿੰਘ ਲੱਕੀ, ਐਡਵੋਕੇਟ ਸਤਨਾਮ ਸਿੰਘ ਹੁੰਦਲ, ਐਡਵੋਕੇਟ ਤੇਜਿੰਦਰ ਸਿੰਘ ਧਾਲੀਵਾਲ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਓਪੀ ਕੰਗਨੀਵਾਲ, ਐਡਵੋਕੇਟ ਗੁਰਬਚਨ ਲਾਲ ਗਗਨੇਜਾ, ਐਡਵੋਕੇਟ ਰਾਜੀਵ ਕੋਹਲੀ ਸਮੇਤ ਸਾਰੇ ਚੋਣ ਅਧਿਕਾਰੀਆਂ ਨੇ ਨਵੀਂ ਟੀਮ ਦੇ ਪ੍ਰਧਾਨ ਐਡਵੋਕੇਟ ਰਤਨ ਦੂਆ, ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਥਿੰਦ, ਸੀਨੀਅਰ ਮੀਤ ਪ੍ਰਧਾਨ ਕੁਨਾਲ ਗੋਇਲ, ਮੀਤ ਪ੍ਰਧਾਨ ਸੁਦੇਸ਼ ਕੁਮਾਰੀ, ਜੂਨੀਅਰ ਮੀਤ ਪ੍ਰਧਾਨ ਰੌਬਿਨ ਸੇਠੀ, ਸੰਯੁਕਤ ਸਕੱਤਰ ਧੀਰਜ ਕੁਮਾਰ ਭਗਤ, ਸਹਾਇਕ ਸਕੱਤਰ ਰਵੀਨਾ ਸੇਠੀ ਸਮੇਤ 10 ਕਾਰਜਕਾਰੀ ਮੈਂਬਰਾਂ ਅਨੂੰ ਸੋਢੀ, ਅਪੂਰਵਾ ਬਖ਼ਸ਼ੀ, ਐਰਿਕ ਕੁਮਾਰ, ਬਲਵਿੰਦਰ ਕੌਰ, ਮਾਨਵੀ ਉੱਪਲ, ਮੋਹਿਤ ਸੇਪਲਾ, ਨਵਨੀਤ ਕੌਰ, ਰੋਹਨ ਕਾਂਤ, ਰੋਹਿਤ ਮਸੀਹ ਤੇ ਤੇਜਿੰਦਰ ਸਿੰਘ ਨੂੰ ਅਹੁਦਿਆਂ ਦੀ ਸਹੁੰ ਚੁਕਾਉਣ ਦੀ ਰਸਮ ਸਾਬਕਾ ਪ੍ਰਧਾਨ ਅਦਿੱਤਿਆ ਜੈਨ, ਸਕੱਤਰ ਰੋਹਿਤ ਗੰਭੀਰ ਦੀ ਮੌਜੂਦਗੀ ’ਚ ਅਦਾ ਕੀਤੀ ਤੇ ਇਸ ਦੇ ਨਾਲ ਹੀ ਸਾਰੇ ਮੈਂਬਰਾਂ ਨੂੰ ਜਿੱਤ ਦਾ ਪ੍ਰਮਾਣ-ਪੱਤਰ ਵੀ ਦਿੱਤੇ ਗਏ ਤੇ ਪੁਰਾਣੀ ਟੀਮ ਨੇ ਨਵੀਂ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਚਾਰਜ ਦਿੱਤਾ। ਇਸ ਦੌਰਾਨ ਸਾਰਿਆਂ ਨੇ ਪ੍ਰਣ ਲਿਆ ਕਿ ਉਹ ਬਾਰ ਦੀ ਬਿਹਤਰੀ ਲਈ ਕੰਮ ਕਰਨਗੇ। ਸਮਾਗਮ ਦੇ ਆਖੀਰ ’ਚ ਪੁਰਾਣੀ ਟੀਮ ਵੱਲੋਂ ਸਾਰੇ ਚੋਣ ਅਧਿਕਾਰੀ ਦਾ ਵਧੀਆ ਤਰੀਕੇ ਨਾਲ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਸਨਮਾਨ ਕੀਤਾ ਗਿਆ। ਇਸ ਦੌਰਾਨ ਚੋਣ ਆਬਜ਼ਰਵਰ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਢਿੱਲੋਂ ਵੀ ਮੌਜੂਦ ਰਹੇ ਤੇ ਇਨ੍ਹਾਂ ਤੋਂ ਇਲਾਵਾ ਹੋਰ ਵਕੀਲਾਂ ’ਚ ਐਡਵੋਕੇਟ ਰਾਜ ਕੁਮਾਰ ਭੱਲਾ, ਸਾਬਕਾ ਸਹਾਇਕ ਸਕੱਤਰ ਸੰਗੀਤਾ ਸੋਨੀ, ਰਵੀਸ਼ ਮਲਹੋਤਰਾ, ਸਾਬਕਾ ਪ੍ਰਧਾਨ ਕਰਮਪਾਲ ਸਿੰਘ ਗਿੱਲ, ਤਰਸੇਮ ਕਪੂਰ, ਪ੍ਰਿਤਪਾਲ ਸਿੰਘ, ਅਸ਼ੋਕ ਸ਼ਰਮਾ, ਰਾਕੇਸ਼ ਧੀਰ ਸਮੇਤ ਵੱਡੀ ਗਿਣਤੀ ’ਚ ਵਕੀਲ ਮੈਂਬਰ ਮੌਜੂਦ ਸਨ।