
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ’ਚ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਸਵੇਰ ਦੇ ਦੀਵਾਨ ਵਿੱਚ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਵੱਲੋਂ ਆਸਾ ਕੀ ਵਾਰ ਦੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਮਨਜੀਤ ਸਿੰਘ ਨੇ ਭਾਦਰੋਂ ਦੇ ਮਹੀਨੇ ਦੀਆਂ ਗੁਰਮਤਿ ਵਿਚਾਰਾਂ ਤੇ ਇਤਿਹਾਸ ਦੀ ਸਾਂਝ ਪਾਈ ਗਈ। ਸ਼ਾਮ ਦੇ ਦੀਵਾਨ ’ਚ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਭਾਈ ਤਜਿੰਦਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਜੁਗਿੰਦਰ ਸਿੰਘ ਨੇ ਅਰਦਾਸ ਕੀਤੀ ਤੇ ਹੁਕਮਨਾਮਾ ਲਿਆ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ। ਸਮਾਗਮ ’ਚ ਪ੍ਰਧਾਨ ਚਰਨਜੀਤ ਸਿੰਘ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਦਵਿੰਦਰ ਸਿੰਘ, ਗੁਰਮਿੰਦਰ ਸਿੰਘ ਗੋਮਾ,ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਰਵਿੰਦਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ,ਗੁਰਿੰਦਰ ਸਿੰਘ ਮਝੈਲ, ਵਿਜੇ ਸਿੰਘ ਆਦਿ ਹਾਜ਼ਰ ਸਨ।