ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪ ਸ੍ਰੀ ਗੋਇੰਦਵਾਲ ਸਾਹਿਬ ’ਚ ਪਹੁੰਚਾਏ
ਬਿਰਧ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਸਾਹਿਬ ਵਿਖੇ ਪਹੁੰਚਾਏ
Publish Date: Sun, 12 Apr 2026 07:37 PM (IST)
Updated Date: Sun, 12 Apr 2026 07:43 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਰੰਧਾਵਾ ਮਸੰਦਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਰੂਪ ’ਚ ਅਰਦਾਸ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਹੋ ਚੁੱਕੇ ਦੋ ਪਾਵਨ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਲਿਜਾਏ ਗਏ। ਇਸ ਮੌਕੇ ਪ੍ਰਬੰਧਕ ਜਸਕਰਨ ਸਿੰਘ ਜੱਸਾ, ਜਗੀਰ ਸਿੰਘ, ਸਰਪੰਚ ਪਤੀ ਗਿਆਨ ਸਿੰਘ, ਸਾਬਕਾ ਸਰਪੰਚ ਮਹਿੰਦਰ ਪਾਲ, ਹਰਜਿੰਦਰ ਸਿੰਘ, ਡਾਕਟਰ ਜੱਸਾ, ਸੰਦੀਪ ਸਿੰਘ, ਪਰਗਟ ਸਿੰਘ, ਰੁਪਿੰਦਰ ਸਿੰਘ, ਸੁਰਿੰਦਰ ਕੁਮਾਰ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ ਸਰਬਜੀਤ ਕੌਰ, ਮਨਜੀਤ ਸਿੰਘ ਆਦਿ ਨੇ ਦੱਸਿਆ ਕਿ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪ ਦੀ ਹਾਜ਼ਰੀ ’ਚ ਗੁਰਬਾਣੀ ਕੀਰਤਨ ਕਰਦੇ ਹੋਏ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੈ ਕੇ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਬਿਰਧ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਗੁਰਦੁਆਰਾ ਸਾਹਿਬ ਵਿਖੇ ਲਿਆ ਕੇ ਜੈਕਾਰਿਆਂ ਦੀ ਗੂੰਜ ਨਾਲ ਸੁਸ਼ੋਭਿਤ ਕੀਤਾ ਹੈ।