
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵੰਡ ਦਾ ਦਰਦ ਕਦੇ ਭੁਲਾਇਆ ਨਹੀਂ ਜਾ ਸਕਦਾ : ਕੇਵਲ ਸਿੰਘ ਢਿੱਲੋਂ

ਵੰਡ ਸੰਤਾਪ ਯਾਦਗਾਰੀ ਦਿਵਸ ਮੌਕੇ ਭਾਜਪਾ ਨੇ ਜਲੰਧਰ ’ਚ ਕੱਢੀ ਮੌਨ ਯਾਤਰਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵੰਡ ਸੰਤਾਪ ਯਾਦਗਾਰੀ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਮੌਨ ਯਾਤਰਾ ਕੱਢੀ ਗਈ। ਭਗਵਾਨ ਸ਼੍ਰੀ ਰਾਮ ਚੌਕ ਤੋਂ ਸ਼ੁਰੂ ਹੋਈ ਇਹ ਯਾਤਰਾ ਭਗਵਾਨ ਵਾਲਮੀਕਿ ਚੌਕ ਤੱਕ ਪਹੁੰਚੀ, ਜਿਸ ਵਿੱਚ ਵੱਡੀ ਗਿਣਤੀ ’ਚ ਭਾਜਪਾ ਕਾਰਕੁੰਨਾਂ ਨੇ ਸ਼ਮੂਲੀਅਤ ਕੀਤੀ। ਮੁੱਖ ਮਹਿਮਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1947 ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲਿਆਂ ਤੇ ਉਜੜੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਵੰਡ ਦਾ ਸਭ ਤੋਂ ਵੱਡਾ ਸੰਤਾਪ ਪੰਜਾਬ ਅਤੇ ਪੰਜਾਬੀਆਂ ਨੇ ਹੰਢਾਇਆ ਅਤੇ ਇਸ ਦੀ ਪੀੜ ਅੱਜ ਵੀ ਲੋਕਾਂ ਦੀ ਸਾਂਝੀ ਯਾਦ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਵੰਡ ਦੇ ਇਤਿਹਾਸ ਤੇ ਸੰਤਾਪ ਤੋਂ ਜਾਣੂ ਕਰਵਾਉਣਾ ਜ਼ਰੂਰੀ ਹੈ। ਇਸ ਮੌਕੇ ਨਰਿੰਦਰ ਰੈਣਾ, ਮਨੋਰੰਜਨ ਕਾਲੀਆ, ਰਾਜੇਸ਼ ਬਾਘਾ, ਰਾਕੇਸ਼ ਰਾਠੌਰ, ਕ੍ਰਿਸ਼ਨ ਦੇਵ ਭੰਡਾਰੀ, ਅਸ਼ੋਕ ਸਰੀਨ ਹਿੱਕੀ, ਸੁਸ਼ੀਲ ਰਿੰਕੂ, ਸ਼ੀਤਲ ਅੰਗੁਰਾਲ ਸਮੇਤ ਵੱਡੀ ਗਿਣਤੀ ’ਚ ਆਗੂ ਤੇ ਕਾਰਕੁੰਨ ਹਾਜ਼ਰ ਸਨ।