ਪੱਤਰਕਾਰਾਂ ਤੇ ਆਰਟੀਆਈ ਕਾਰਕੁੰਨ ’ਤੇ ਦਰਜ ਪਰਚਾ ਰੱਦ ਕੀਤਾ ਜਾਵੇ : ਪੀਟਰ
ਪੱਤਰਕਾਰਾਂ ਤੇ ਆਰਟੀਆਈ ਕਾਰਕੁੰਨ ’ਤੇ ਦਰਜ ਪਰਚਾ ਰੱਦ ਕੀਤਾ ਜਾਵੇ-ਪੀਟਰ
Publish Date: Thu, 01 Jan 2026 08:57 PM (IST)
Updated Date: Fri, 02 Jan 2026 04:14 AM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਬਣੇ ਪੱਤਰਕਾਰਾਂ ਮਨਿੰਦਰਜੀਤ ਸਿੰਘ ਸਿੱਧੂ, ਸੀਨੀ. ਪੱਤਰਕਾਰ ਮਿੰਟੂ ਗੁਰੂਸਰੀਆ ਤੇ ਆਰਟੀਆਈ ਕਾਰਕੁੰਨ ਮਾਣਕ ਗੋਇਲ ਸਮੇਤ 10 ’ਤੇ ਹੋਏ ਝੂਠੇ ਕੇਸਾਂ ਦੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਮਜ਼ਦੂਰ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੱਤਰਕਾਰਾਂ ਤੇ ਆਰਟੀਆਈ ਕਾਰਕੁੰਨਾ ’ਤੇ ਪਰਚੇ ਦਰਜ ਕਰ ਕੇ ਮੀਡੀਆ ਦੀ ਆਜ਼ਾਦੀ ਤੇ ਸੱਤਾ ਨੂੰ ਸਵਾਲ ਪੁੱਛਣ ਦੇ ਜਮਹੂਰੀ ਹੱਕਾਂ ਦਾ ਕਤਲ ਕਰਾਰ ਦਿੰਦਿਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ੁਬਾਨਬੰਦੀ ਕਰਨ ਵਰਗੇ ਕੋਝੇ ਹਥਕੰਡੇ ਅਪਣਾ ਰਹੀ ਹੈ। ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੀ ਥਾਂ ਸਰਕਾਰ ਆਪਣੇ 4 ਸਾਲ ਦੀ ਆਸਫਲ ਕਾਰਗੁਜ਼ਾਰੀ ਨੂੰ ਉਜਾਗਰ ਕਰਨ ਵਾਲੇ ਪੱਤਰਕਾਰਾਂ ਤੇ ਆਰਟੀਆਈ ਕਾਰਕੁੰਨਾਂ ਦੀ ਜ਼ੁਬਾਨਬੰਦੀ ਨਹੀਂ ਕਰ ਸਕਦੀ। ਪੰਜਾਬ ਦੀ ਨਿਰਪੱਖ ਪੱਤਰਕਾਰੀ ਕਰਨ ਵਾਲੇ ਬਹਾਦਰ ਪੱਤਰਕਾਰਾਂ ਦੀ ਪਿੱਠ ’ਤੇ ਸਮੁੱਚੇ ਇਨਸਾਫਪਸੰਦ ਲੋਕ ਖੜ੍ਹੇ ਹਨ।