ਕੀਮਤੀ ਭਗਤ, ਜਲੰਧਰ : ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸੈਕਟਰੀ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਕਾਂਗਰਸ ਨੇ ਲੋਕਾਂ ਦਾ ਧਿਆਨ ਭਟਕਾਉਣ ਅਤੇ ਸੱਤਾ ਪ੍ਰਾਪਤੀ ਹੀ ਮੁੱਖ ਉਦੇਸ਼ ਹੈ ਜਿਸ ਦਾ ਨਤੀਜਾ ਹੁਣ ਸਾਹਮਣੇ ਆ ਰਿਹਾ ਹੈ,ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਪੰਜਾਬ ਦੀ ਕਾਂਗਰਸ ਸਰਕਾਰ ਆਪਣੀ ਨਲਾਇਕੀ ਉੱਤੇ ਪਰਦਾ ਪਾਉਣ ਲਈ ਅਤੇ ਫਿਰ ਸੱਤਾ ਹਾਸਲ ਕਰ ਲਈ ਇਹ ਸਾਰਾ ਡਰਾਮਾ ਕਰ ਰਹੀ ਹੈ,ਜੇ ਕੈਪਟਨ ਦੇ ਅਸਤੀਫ਼ਾ ਦੇਣ ਨਾਲ ਪੰਜਾਬ ਦਾ ਭਲਾ ਹੁੰਦਾ ਤਾਂ ਕਾਂਗਰਸ ਦੀ ਲੀਡਰਸ਼ਿਪ ਨੇ ਇਹ ਫੈਸਲਾ ਪਹਿਲਾਂ ਕਿਉਂ ਨਹੀਂ ਕੀਤਾ?

ਜੇ ਪੰਜਾਬ ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦਾ ਭਲਾ ਕਰਨਾ ਚਾਹੁੰਦੇ ਹਨ ਪਰ ਉੱਥੇ ਹੀ ਉਨ੍ਹਾਂ ਨਾਲ ਰਹਿੰਦੇ ਕਈ ਵਿਧਾਇਕਾਂ ਤੇ ਨਕਲੀ ਸ਼ਰਾਬ ਬਣਾਉਣ ਦੇ ਆਰੋਪ ਤੱਕ ਲੱਗੇ ਹਨ। ਇੱਥੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਦਾ ਪੰਜਾਬ ਦੀ ਜਨਤਾ ਦੇ ਮੁੱਦਿਆਂ ਵੱਲ ਕੋਈ ਧਿਆਨ ਹੈ ਕਿ ਨਹੀਂ ਜਾਂ ਫਿਰ ਸੱਤਾ ਪ੍ਰਾਪਤੀ ਵੱਲ ਹੀ ਧਿਆਨ ਹੈ। ਇਸ ਸਭ ਦੇ ਚਲਦੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਲਿਆ ਗਿਆ।ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਰਾਜਨੀਤਕ ਲੋਕਾਂ ਦੀ ਚਾਲਾਂ ਨੂੰ ਹੁਣ ਪੰਜਾਬ ਦੇ ਲੋਕ ਸਮਝ ਚੁੱਕੇ ਹਨ ।ਇਸ ਲਈ ਹੁਣ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਚਾਲਾਂ ਦਾ ਸ਼ਿਕਾਰ ਨਹੀਂ ਬਣਨਗੇ ਅਤੇ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣੇਗੀ।

Posted By: Jagjit Singh