- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਕੁਲਦੀਪ ਸਿੰਘ ਜੌਹਲ ਨੂੰ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕਰਕੇ ਹਲਕਾ ਫਿਲੌਰ ਦਾ ਮਾਣ ਵਧਾਇਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਜਨਰਲ ਕੌਂਸਲ ਦਾ ਐਲਾਨ ਕੀਤਾ ਗਿਆ। ਇਸ ਤਹਿਤ ਹਲਕਾ ਫਿਲੌਰ ਤੋਂ ਜਥੇਦਾਰ ਕੁਲਦੀਪ ਸਿੰਘ ਜੌਹਲ ਨੂੰ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਫਿਲੌਰ ਦੇ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਜੌਹਲ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਹਾਈਕਮਾਂਡ ਤੇ ਸਮੂਹ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸੇਵਾ ਬਖ਼ਸ਼ੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਜਥੇਦਾਰ ਅਮਰਜੀਤ ਸਿੰਘ ਕਟਾਣਾ, ਮਨਜੀਤ ਸਿੰਘ ਖਾਲਸਾ, ਰਣਜੀਤ ਸਿੰਘ ਖਾਲਸਾ, ਮਨਜੀਤ ਸਿੰਘ ਬਿੱਲਾ ਨੰਗਲ ਸਮੇਤ ਪਾਰਟੀ ਦੇ ਅਹੁਦੇਦਾਰਾਂ ਤੇ ਆਗੂਆਂ ਨੇ ਜਥੇਦਾਰ ਕੁਲਦੀਪ ਸਿੰਘ ਜੌਹਲ ਅੱਪਰਾ ਨੂੰ ਵਧਾਈ ਦਿੱਤੀ। ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਜੌਹਲ ਨੂੰ ਸੌਂਪੀ ਗਈ ਜ਼ਿੰਮੇਵਾਰੀ ਨਾਲ ਹਲਕੇ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।