ਸੁਖਾਲੀ ਹੈ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ : ਅੰਮ੍ਰਿਤਪਾਲ ਸਿੰਘ
ਪਾਰਦਰਸ਼ੀ ਹੈ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ : ਅੰਮ੍ਰਿਤਪਾਲ ਸਿੰਘ
Publish Date: Tue, 24 Feb 2026 07:31 PM (IST)
Updated Date: Tue, 24 Feb 2026 07:34 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਸੁਰਿੰਦਰ ਕੌਰ ਵੱਲੋਂ ਲਗਾਏ ਗਏ ਦੋਸ਼ ਬਿਲਕੁਲ ਬੇਬੁਨਿਆਦ ਤੇ ਰਾਜਨੀਤਿਕ ਪ੍ਰੇਰਿਤ ਹਨ। ਇਹ ਯੋਜਨਾ ਪੰਜਾਬ ਸਰਕਾਰ ਦੀ ਲੋਕ-ਭਲਾਈ ਸਕੀਮ ਹੈ, ਜਿਸ ਦਾ ਮਕਸਦ ਹਰ ਯੋਗ ਪਰਿਵਾਰ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕੀਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਤੇ ਸਰਕਾਰੀ ਨਿਯਮਾਂ ਅਨੁਸਾਰ ਚੱਲ ਰਹੀ ਹੈ। ਕਿਸੇ ਵੀ ਪਾਰਟੀ ਵਿਸ਼ੇਸ਼ ਨਾਲ ਇਸ ਯੋਜਨਾ ਨੂੰ ਜੋੜਨਾ ਗਲਤ ਤੇ ਗੁੰਮਰਾਹ ਕਰਨ ਵਾਲਾ ਹੈ। ਜਿੱਥੇ ਵੀ ਕੈਂਪ ਲਗਾਏ ਜਾ ਰਹੇ ਹਨ, ਉੱਥੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਕੰਮ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੈ ਤਾਂ ਉਹ ਲਿਖਤੀ ਰੂਪ ’ਚ ਦੇ ਸਕਦਾ ਹੈ, ਜਿਸਦੀ ਜਾਂਚ ਕਰਵਾ ਕੇ ਪੂਰੀ ਤਰ੍ਹਾਂ ਕਾਰਵਾਈ ਕੀਤੀ ਜਾਵੇਗੀ। ਬਿਨਾਂ ਤੱਥਾਂ ਦੇ ਲੋਕਾਂ ’ਚ ਗਲਤਫਹਿਮੀ ਪੈਦਾ ਕਰਨਾ ਠੀਕ ਨਹੀਂ। ਜ਼ਿਲ੍ਹਾ ਪ੍ਰਧਾਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕਾਂ ਲਈ ਵਚਨਬੱਧ ਹੈ ਤੇ ਹਰ ਯੋਗ ਵਿਅਕਤੀ ਤੱਕ ਯੋਜਨਾ ਦਾ ਲਾਭ ਪਹੁੰਚਾਉਣਾ ਤਰਜੀਹ ਹੈ। ਵਿਰੋਧੀ ਧਿਰ ਨੂੰ ਚਾਹੀਦਾ ਹੈ ਕਿ ਰਚਨਾਤਮਕ ਸੁਝਾਅ ਦੇਵੇ, ਨਾ ਕਿ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇ।