ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨਿਆ ਬੀ.ਕਾਮ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੀ ਵਿਦਿਆਰਥਣ ਸ਼ੁਭਮ ਗੁਲਾਟੀ ਨੇ 350 'ਚੋਂ 266 ਅੰਕ ਪ੍ਰਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ 'ਚੋਂ 14ਵਾਂ ਅਤੇ ਅਰਸ਼ਦੀਪ ਕੌਰ ਨੇ 264 ਅੰਕ ਪ੍ਰਰਾਪਤ ਕਰ ਕੇ 16ਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਪਿੰ੍ਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪੇ੍ਰਿਆ। ਇਸ ਮੌਕੇ ਪੋ੍. ਰਛਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।