ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲਾਇਲਪੁਰ ਖ਼ਾਲਸਾ ਕਾਲਜ ਦੇ ਐੱਮਐੱਸਸੀ ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 07:30 PM (IST)
Updated Date: Wed, 13 May 2026 07:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮਐੱਸਸੀ ਕੈਮਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਰਿਤਿਕ ਕੁਮਾਰ ਨੇ 10 ’ਚੋਂ 8.76 ਐੱਸਜੀਪੀਏ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ’ਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀ, ਉਸ ਦੇ ਮਾਪੇ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਭਵਿੱਖ ’ਚ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।