ਯੂਨੀਵਰਸਿਟੀ ਕਾਲਜ ਜੰਡਿਆਲਾ ਦਾ ਨਤੀਜਾ ਸ਼ਾਨਦਾਰ
ਯੂਨੀਵਰਸਿਟੀ ਕਾਲਜ ਜੰਡਿਆਲਾ ਦੇ ਨੈਨੀ ਕੇਅਰ ਤੇ ਨਿਊਟ੍ਰੀਸ਼ਨ ਵਿਭਾਗ ਦਾ ਨਤੀਜਾ ਸ਼ਾਨਦਾਰ
Publish Date: Wed, 13 May 2026 06:49 PM (IST)
Updated Date: Thu, 14 May 2026 04:09 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਦੇ ਨੈਨੀ ਕੇਅਰ ਅਤੇ ਨਿਊਟ੍ਰੀਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ਵਿੱਚ ਵਿਦਿਆਰਥਣ ਤਰਨਪ੍ਰੀਤ ਕੌਰ ਨੇ 8.31 ਐੱਸ.ਜੀ.ਪੀ.ਏ. ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪ੍ਰਿਅੰਕਾ ਨੇ 7.88 ਐੱਸ.ਜੀ.ਪੀ.ਏ. ਨਾਲ ਦੂਸਰਾ ਅਤੇ ਬਬਨਜੋਤ ਕੌਰ ਨੇ 7.63 ਐੱਸ.ਜੀ.ਪੀ.ਏ. ਨਾਲ ਤੀਸਰਾ ਸਥਾਨ ਹਾਸਲ ਕਰ ਕੇ ਵਿਭਾਗ ਦਾ ਮਾਣ ਵਧਾਇਆ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਫਲਤਾ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾ ਦੀਪਿਕਾ ਧਵਨ ਅਤੇ ਮਨਜੋਤ ਕੌਰ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਤੇ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਹ ਭਵਿੱਖ ਵਿੱਚ ਵੀ ਉੱਚੇ ਮਕਾਮ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਲੋੜਵੰਦ ਅਤੇ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਲਈ ਵੱਖ-ਵੱਖ ਕਿਸਮ ਦੀਆਂ ਸਕਾਲਰਸ਼ਿਪਸ ਵੀ ਉਪਲਬਧ ਕਰਵਾਈਆਂ ਜਾਂਦੀਆਂ ਹਨ।