ਕਿਸ਼ਨਪੁਰਾ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਥਾਪਿਆ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਕਿਸ਼ਨਪੁਰਾ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਥਾਪਿਆ
Publish Date: Sat, 03 Jan 2026 07:17 PM (IST)
Updated Date: Sun, 04 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਮਰਜੀਤ ਸਿੰਘ ਕਿਸ਼ਨਪੁਰਾ ਨੂੰ ਜਲੰਧਰ ਸ਼ਹਿਰੀ ਪ੍ਰਧਾਨ ਥਾਪਿਆ ਗਿਆ ਹੈ। ਮੀਟਿੰਗ ’ਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਮੁਤਾਬਕ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ 6 ਜ਼ਿਲ੍ਹਿਆਂ ’ਚ ਨਿਯੁਕਤ ਕੀਤੇ ਪ੍ਰਧਾਨਾਂ ’ਚੋਂ ਜਲੰਧਰ ਤੋਂ ਸਰਗਰਮ ਆਗੂ ਅਮਰਜੀਤ ਸਿੰਘ ਕਿਸ਼ਨਪੁਰਾ ਜਲੰਧਰ ਸ਼ਹਿਰੀ ਪ੍ਰਧਾਨ ਲਾਇਆ ਗਿਆ ਹੈ। ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਬੁਲੰਦੀਆਂ ’ਤੇ ਲੈ ਕੇ ਜਾਣਗੇ।