- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਿਧਾਇਕ ਵੱਲੋਂ ਵਿਧਾਨ ਸਭਾ ਵਿੱਚ ਨੌਕਰੀਆਂ ਨਾਂ ਦੇਣ ਵਾਲਾ

-‘ਆਪ’ ਸਰਕਾਰ ਨੇ ਹਲਕੇ ਦੇ 100 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ : ਸੀਚੇਵਾਲ
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਵਿਧਾਨ ਸਭਾ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਕੋਈ ਨੌਕਰੀ ਨਾ ਦੇਣ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਬਲਾਕ ਪ੍ਰਧਾਨਾਂ ਤੇ ਚੇਅਰਮੈਨਾਂ ਵੱਲੋਂ ਮਾਰਕੀਟ ਕਮੇਟੀ ਸ਼ਾਹਕੋਟ ਦੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪੱਤਰਕਾਰ ਭਾਈਚਾਰ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਪਿੰਦਰ ਪੰਡੋਰੀ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਨੇ ਕਿਹਾ ਕਿ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਵੱਲੋਂ ਵਿਧਾਨ ਸਭਾ ’ਚ ਦਿੱਤਾ ਗਿਆ ਬਿਆਨ ਤੱਥਾਂ ਤੋਂ ਪੂਰੀ ਤਰ੍ਹਾਂ ਉਲਟ ਤੇ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਾਹਕੋਟ ਹਲਕੇ ਦੇ ਕਰੀਬ 90 ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਯੋਗਤਾ ਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ। ਵਿਰੋਧੀ ਧਿਰ ਲੋਕਾਂ ਨੂੰ ਭੰਬਲਭੂਸੇ ’ਚ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਝੂਠੇ ਬਿਆਨ ਦੇ ਰਹੀ ਹੈ ਪਰ ਸ਼ਾਹਕੋਟ ਦੀ ਜਨਤਾ, ਸਰਕਾਰ ਦੇ ਕੰਮਾਂ ਤੇ ਵਿਕਾਸ ਤੋਂ ਭਲੀਭਾਂਤੀ ਜਾਣੂ ਹੈ। ਉਨ੍ਹਾਂ ਲਾਡੀ ਸ਼ੇਰੋਵਾਲੀਆ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਵਿਧਾਨ ਸਭਾ ’ਚ ਦਿੱਤੇ ਆਪਣੇ ਦਾਅਵਿਆਂ ਦੇ ਕੋਈ ਸਬੂਤ ਹਨ ਤਾਂ ਉਹ ਜਨਤਕ ਕਰਨ। ਇਸ ਮੌਕੇ ਬਲਾਕ ਪ੍ਰਧਾਨਾਂ, ਚੇਅਰਮੈਨਾਂ ਤੇ ਹੋਰ ਪਾਰਟੀ ਆਗੂਆਂ ਨੇ ਵੀ ਲਾਡੀ ਸ਼ੇਰੋਵਾਲੀਆ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਪੱਤਰਕਾਰਾਂ ਵੱਲੋਂ ਮਾਇਨਿੰਗ ਸਬੰਧੀ ਕੀਤੇ ਇਕ ਸਵਾਲ ਦੇ ਜਵਾਬ ’ਚ ਹਲਕਾ ਇੰਚਾਰਜ ਪਿੰਦਰ ਪੰਡੋਰੀ ਨੇ ਕਿਹਾ ਕਿ ਹਲਕਾ ਸ਼ਾਹਕੋਟ ’ਚ ਕਿਧਰੇ ਵੀ ਮਾਇਨਿੰਗ ਨਹੀਂ ਹੋ ਰਹੀ ਸਗੋਂ ਦਰਿਆ ਦੇ ਬੰਨ੍ਹ ਨੂੰ ਉੱਚਾ ਕਰਨ ਲਈ ਦਰਿਆ ’ਚੋਂ ਰੇਤਾ ਚੁੱਕੇ ਬੰਨ੍ਹ ‘ਤੇ ਪਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਬੀਰ ਸਿੰਘ ਢੰਡੋਵਾਲ, ਬਲਾਕ ਪ੍ਰਧਾਨ ਤੇ ਮੈਂਬਰ ਨਗਰ ਪੰਚਾਇਤ ਸ਼ਾਹਕੋਟ ਪ੍ਰਵੀਨ ਗਰੋਵਰ, ਮੈਂਬਰ ਨਗਰ ਪੰਚਾਇਤ ਬੂਟਾ ਸਿੰਘ ਕਲਸੀ, ਮੈਂਬਰ ਨਗਰ ਪੰਚਾਇਤ ਰਾਖੀ ਮੱਟੂ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਸਿਖਿਆ ਕੋਆਰਡੀਨੇਟਰ ਜਤਿੰਦਰਪਾਲ ਬੱਲਾ, ਸਵਿੰਦਰ ਸੋਨੂੰ ਬਲਾਕ ਪ੍ਰਧਾਨ, ਕਿਸਾਨ ਵਿੰਗ ਦੇ ਕੋਆਰਡੀਨੇਟਰ ਕੁਲਵਿੰਦਰ ਸਿੰਘ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਬਲਾਕ ਪ੍ਰਧਾਨ ਹਾਕਮ ਸਿੰਘ, ਬਲਾਕ ਪ੍ਰਧਾਨ ਗੁਰਦੀਪ ਸਿੰਘ ਬੱਲ, ਬਲਾਕ ਪ੍ਰਧਾਨ ਸਰਬਜੀਤ ਸਿੰਘ ਮੁੱਤੀ, ਬਲਾਕ ਪ੍ਰਧਾਨ ਨਿਰਮਲ ਸਿੰਘ, ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ, ਰਾਜਪੂਤ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਵੀਰ ਪੰਮਾਂ, ਸਰਬਜੀਤ ਸਾਹਬੀ ਆਦਿ ਹਾਜ਼ਰ ਸਨ।