ਵੈਬ ਡੈਸਕ, ਜਲੰਧਰ :ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਸਵੇਰੇ ਸ਼ੁਰੂ ਕੀਤੀ ਗਈ ਹੜਤਾਲ ਸ਼ਾਮ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ।

ਜਾਣਕਾਰੀ ਅਨੁਸਾਰ, ਸਵੇਰ ਦਾ ਹੀ ਲੁਧਿਆਣਾ ਪ੍ਰਸ਼ਾਸਨ ਨਾਲ ਗੱਲਬਾਤ ਵਿੱਚ ਯੂਨੀਅਨ ਨੇ ਸਪੱਸ਼ਟ ਕੀਤਾ ਸੀ ਕਿ ਮੀਟਿੰਗ ਜੋ ਵੀ ਆਉਣੀ ਹੈ, ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਤਹਿ ਹੋ ਕੇ ਆਵੇ ਕਿਉਂਕਿ ਜ਼ਿਆਦਾਤਰ ਡਿਪਟੀ ਕਮਿਸ਼ਨਰ ਵਲੋਂ ਦਿੱਤੀਆਂ ਮੀਟਿੰਗਾਂ ਕਰਨ ਤੋਂ ਸਰਕਾਰ ਭੱਜੀ ਹੈ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਅਪੀਲ ਕੀਤੀ ਸੀ ਕਿ ਲੈਟਰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਜਾਰੀ ਕੀਤੀ ਜਾਵੇ।

ਇਸ ਸਬੰਧੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਮਿਤੀ 18/8/2022 ਦੀ ਤਹਿ ਹੋਈ ਹੈ। ਇਸ ਲਈ ਯੂਨੀਅਨ ਦਾ ਫੈਸਲਾ ਹੈ ਕਿ ਯੂਨੀਅਨ ਵਲੋਂ ਹੜਤਾਲ ਸਮੇਤ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਦਾ ਪ੍ਰੋਗਰਾਮ ਮੁਲਤਵੀ ਕੀਤਾ ਜਾਂਦਾ ਹੈ। ਮਿਤੀ 15 ਅਗਸਤ ਤੋਂ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ 'ਤੇ ਵਾਪਸ ਪਰਤਣਗੇ ਅਤੇ ਬੱਸ ਸੇਵਾ ਆਮ ਵਾਂਗ ਬਹਾਲ ਕੀਤੀ ਜਾਵੇਗੀ। 18 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨ ਉਪਰੰਤ ਮੰਗਾਂ 'ਤੇ ਵਿਚਾਰ ਚਰਚਾ ਹੋਣ ਤੇ ਠੋਸ ਹੱਲ ਨਿਕਲਨ ਦੀ ਆਸ ਹੈ। ਇਸ ਸਬੰਧੀ ਯੂਨੀਅਨ ਵਲੋਂ ਅਗਲਾ ਫੈਸਲਾ 18 ਅਗਸਤ ਨੂੰ ਕੀਤਾ ਜਾਵੇਗਾ।

Posted By: Jagjit Singh