ਮਨਜੀਤ ਮੱਕੜ, ਗੁਰਾਇਆ : ਗੁਰਾਇਆ ਦੇ ਨਜ਼ਦੀਕੀ ਪਿੰਡ ਰੁੜਕਾ ਖੁਰਦ ਵਿਖੇ ਅਣਪਛਾਤੇ ਚੋਰਾਂ ਵੱਲੋਂ ਘਰ ਵਿੱਚ ਦਾਖ਼ਲ ਅਲਮਾਰੀ ਚ ਰੱਖੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣਿਆਂ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਤੇ ਹੱਥ ਸਾਫ਼ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿੱਚ ਹੀ ਦਰਜ਼ੀ ਦੀ ਦੁਕਾਨ ਕਰਦਾ ਹੈ,ਅਤੇ ਉਸਦੀ ਪਤਨੀ ਆਂਗਨਵਾੜੀ ਵਰਕਰ ਹੈ।

ਬੀਤੀ ਦੇਰ ਰਾਤ ਉਹ ਛੱਤ 'ਤੇ ਆਪਣੇ ਕਮਰੇ ਵਿਚ ਸੁੱਤੇ ਹੋਏ ਸਨ ਅਤੇ ਉਨ੍ਹਾਂ ਦੇ ਮਾਤਾ ਪਿਤਾ ਹੇਠਾਂ ਸੁੱਤੇ ਹੋਏ ਸਨ। ਛੱਤ ਰਸਤਿਓਂ ਚੋਰ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਇਆ ਅਤੇ ਅਲਮਾਰੀ ਵਿੱਚ ਆਪਣੀ ਧੀ ਦੇ ਵਿਆਹ ਲਈ ਰੱਖਿਆ ਹੋਇਆ ਸੋਨਾ ਜਿਸਦਾ ਵਜ਼ਨ ਕਰੀਬ 09 ਤੋਲੇ ਬਣਦਾ ਹੈ ਅਤੇ ਪੰਦਰਾਂ ਹਜ਼ਾਰ ਰੁਪਏ ਦੀ ਨਗਦੀ ਲੈ ਕੇ ਫ਼ਰਾਰ ਹੋ ਗਿਆ।

ਉਨ੍ਹਾਂ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਉਨ੍ਹਾਂ ਦੇ ਨਾਲ ਦੇ ਘਰ ਵਿੱਚੋਂ ਚੋਰ ਦਾਖ਼ਲ ਹੋਇਆ ਜਾਪਦਾ ਹੈ। ਕਿਉਂਕਿ ਉਨ੍ਹਾਂ ਦੇ ਘਰ ਵਿਚ ਰਾਤ ਡੇਢ ਵਜੇ ਚੋਰ ਦੇ ਮੋਬਾਈਲ ਦੀ ਘੰਟੀ ਵੱਜੀ ਸੀ। ਇਸ ਮੌਕੇ ਉਨ੍ਹਾਂ ਨੇ ਗੁਰਾਇਆ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਪੁਲਿਸ ਨੇ ਮੌਕਾ ਦੇਖ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Jagjit Singh