ਮੁਹੱਲਾ ਨਵੀਂ ਆਬਾਦੀ ਪਿੰਡ ਨਗਰ ਦੇ ਵਾਸੀਆਂ ਨੇ ਵੋਟਾਂ ਦਾ ਕੀਤਾ ਬਾਈਕਾਟ
ਮੁਹੱਲਾ ਨਵੀਂ ਆਬਾਦੀ ਪਿੰਡ ਨਗਰ ਦੇ ਵਾਸੀਆ ਨੇ ਵੋਟਾਂ ਦਾ ਕੀਤਾ ਬਾਈਕਾਟ
Publish Date: Fri, 12 Dec 2025 08:50 PM (IST)
Updated Date: Fri, 12 Dec 2025 08:51 PM (IST)
- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਵੋਟਾਂ ਨਾ ਪਾਉਣ ਦਾ ਐਲਾਨ - ਸੱਤਾਧਾਰੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਨਗਰ ਪਿੰਡ ਦੇ ਮੁਹੱਲਾ ਨਵੀਂ ਆਬਾਦੀ ਦੇ ਵਾਸੀਆਂ ਨੇ ਸੜਕ ’ਤੇ ਤਕਰੀਬਨ ਤਿੰਨ ਮਹੀਨੇ ਤੋਂ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ। ਲੋਕਾਂ ਨੇ ਪੂਰੇ ਮੁਹੱਲੇ ’ਚ ਫਲੈਕਸਾਂ ਲਾ ਕੇ ਰੋਸ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਪ੍ਰਸ਼ਾਸਨ ਤੇ ਹਲਕਾ ਇੰਚਾਰਜ, ਹਲਕਾ ਵਿਧਾਇਕ, ਐੱਮਪੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੀਨਾ ਕੁਮਾਰੀ, ਮਨਦੀਪ ਸਿੰਘ ਸਾਬਕਾ ਪੰਚਾਇਤ ਮੈਬਰ ਤੇ ਹੋਰ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਹਾਦਸੇ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਲਾਕਾ ਵਾਸੀਆਂ ਨੇ ਰੋਡ ਜਾਮ ਕਰ ਕੇ ਧਰਨਾ ਲਾਇਆ ਫਿਰ ਐੱਸਡੀਐੱਮ ਮੁਕੇਲਿਨ ਆਰ ਨੇ ਭਰੋਸਾ ਦਿਵਾਇਆ ਕਿ ਪਾਣੀ ਦੀ ਨਿਕਾਸੀ ਜਲਦੀ ਹੀ ਸ਼•ੁਰੂ ਕਾਰਵਾਈ ਜਾਵੇਗੀ। ਮੁਹੱਲਾ ਵਾਸੀਆਂ ਨੇ ਕਿਹਾ ਕਿ ਤਕਰੀਬਨ 15 ਦਿਨ ਬੀਤਣ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ। ਸਾਨੂੰ ਅੱਕ ਕੇ ਚੋਣਾਂ ਦਾ ਬਾਈਕਾਟ ਕਰਨਾ ਦਾ ਐਲਾਨ ਕਰਨਾ ਪਿਆ। ਇਸ ਮੌਕੇ ਬਲਬੀਰ ਕੌਰ, ਮੋਹਨ ਲਾਲ, ਕਿਰਨ ਰਾਣੀ, ਨਿਰਮਲ ਸਿੰਘ ਤੇ ਹੋਰ ਮੁਹੱਲਾ ਵਾਸੀ ਆਦਿ ਹਾਜ਼ਰ ਸਨ।