- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਸੂਬੇ ’ਚ ਨਸ਼ਿਆਂ ਦੀ ਲਾਹਨਤ ਨੂੰ ਖਤਮ

-ਚਾਰ ਵਿਧਾਨ ਸਭਾ ਹਲਕਿਆਂ ਦੇ ਨਸ਼ਾ ਮੁਕਤ ਮੋਰਚਾ ਦੇ ਮੈਂਬਰਾਂ ਨੂੰ ਅੰਤਿਮ ਪੜਾਅ ਬਾਰੇ ਦੱਸਿਆ
-16 ਦਿਨਾਂ ’ਚ 127 ਐੱਫਆਈਆਰ ਤੇ 150 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ : ਸੀਪੀ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ :
ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ, ਜਲੰਧਰ ਕੈਂਟ, ਜਲੰਧਰ ਪੱਛਮੀ ਤੇ ਜਲੰਧਰ ਉੱਤਰੀ ਦੇ ਪਿੰਡਾਂ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਮੇਅਰ ਵਨੀਤ ਧੀਰ, ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵੱਲੋਂ ਪਿੰਡਾਂ ਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਪਣੇ-ਆਪਣੇ ਪਿੰਡਾਂ ਤੇ ਵਾਰਡਾਂ ’ਚ ਸਰਗਰਮ ਰਹਿ ਕੇ ਲੋਕਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ’ਚ ਚਲਾਈ ਗਈ 551 ਦਿਨਾਂ ਦੀ ਇਸ ਮੁਹਿੰਮ ਦੌਰਾਨ 76000 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਅਗਲੇ ਪੜਾਅ ਦੌਰਾਨ ਨਸ਼ਾ ਮੁਕਤੀ ਮੋਰਚਾ ਮੈਂਬਰਾਂ ਵੱਲੋਂ ਹਰੇਕ ਪਿੰਡ ਤੇ ਵਾਰਡ ’ਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਾਗਰੂਕਤਾ ਫੈਲਾਈ ਜਾਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਮੁੜ ਵਸੇਬਾ ਉਪਾਵਾਂ ਸਮੇਤ ਬਹੁ-ਮੰਤਵੀ ਪਹੁੰਚ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਪਿੰਡਾਂ ’ਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤੇ ਖੇਡਾਂ ਵਤਨ ਪੰਜਾਬ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ 16 ਦਿਨਾਂ ਦੌਰਾਨ 127 ਐੱਫਆਈਆਰ ਦਰਜ ਕਰਕੇ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।