ਹੁਣ ਮੌਸਮ ਰਹੇਗਾ ਸਾਫ, ਵਧੇਗਾ ਤਾਪਮਾਨ ਤੇ ਗਰਮੀ
ਹੁਣ ਮੌਸਮ ਰਹੇਗਾ ਸਾਫ, ਵੱਧੇਗਾ ਤਾਪਮਾਨ ਅਤੇ ਗਰਮੀ
Publish Date: Thu, 09 Apr 2026 10:57 PM (IST)
Updated Date: Thu, 09 Apr 2026 10:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵੀਰਵਾਰ ਨੂੰ ਦਿਨ ਭਰ ਮੌਸਮ ਸਾਫ ਰਿਹਾ ਤੇ ਤੇਜ਼ ਧੁੱਪ ਵੀ ਖਿੜੀ ਰਹੀ। ਹਾਲਾਂਕਿ ਦੋ ਦਿਨਾਂ ਤੱਕ ਰੁਕ-ਰੁਕ ਕੇ ਹੋਈ ਬਾਰਿਸ਼ ਦਾ ਅਸਰ ਵੀ ਦਿਖਾਈ ਦਿੱਤਾ। ਇਸ ਕਰ ਕੇ ਤੇਜ਼ ਧੁੱਪ ਹੋਣ ਦੇ ਬਾਵਜੂਦ ਜ਼ਿਆਦਾ ਗਰਮੀ ਦਾ ਅਹਿਸਾਸ ਨਹੀਂ ਹੋਇਆ ਪਰ ਦਿਨ ਢਲਣ ਤੋਂ ਬਾਅਦ ਕੁਝ ਹੱਦ ਤੱਕ ਠੰਢਕ ਮਹਿਸੂਸ ਹੋਈ ਕਿਉਂਕਿ ਹਵਾਵਾਂ ਚੱਲਦੀਆਂ ਰਹੀਆਂ। ਇਸ ਕਰਕੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟ ਤੋਂ ਘੱਟ ਤਾਪਮਾਨ 13.4 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19.1 ਤੇ ਘੱਟ ਤੋਂ ਘੱਟ 14.4 ਦਰਜ ਕੀਤਾ ਗਿਆ ਸੀ। ਇਸ ਹਿਸਾਬ ਨਾਲ ਵੇਖਿਆ ਜਾਵੇ ਤਾਂ ਵੱਧ ਤੋਂ ਵੱਧ ਤਾਪਮਾਨ ’ਚ ਲਗਪਗ ਸੱਤ ਡਿਗਰੀ ਦਾ ਵਾਧਾ ਹੋਇਆ ਹੈ, ਜਦਕਿ ਘੱਟ ਤੋਂ ਘੱਟ ’ਚ ਇਕ ਡਿਗਰੀ ਦੀ ਕਮੀ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ’ਚ ਤੇਜ਼ ਧੁੱਪ ਖਿੜੇਗੀ ਤੇ ਤਾਪਮਾਨ ’ਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਹ ਵੀ ਸੰਭਾਵਨਾ ਹੈ ਕਿ ਛੇ ਦਿਨਾਂ ਦੇ ਅੰਦਰ ਤਾਪਮਾਨ 33 ਡਿਗਰੀ ਜਾਂ ਇਸ ਤੋਂ ਵੀ ਵੱਧ ਹੋ ਸਕਦਾ ਹੈ। ਮੌਸਮ ਮਾਹਿਰ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਮੁਤਾਬਕ ਆਉਣ ਵਾਲੇ ਦਿਨਾਂ ’ਚ ਤੇਜ਼ ਧੁੱਪ ਰਹੇਗੀ ਤੇ ਵੱਧਦੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।