- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਬੀਰ ਸਿੱਧੂ ਤੇ ਬੀਬਾ ਅਮਨ ਵਿਰਕ ਨੇ ਡਿਊਟ ਗੀਤਾਂ ਨਾਲ ਬੰਨ੍ਹਿਆ ਰੰਗ, ਦੇਵਾ ਧਾਪਾ ਸਮੇਤ ਪਹਿਲਵਾਨਾਂ ਨੇ ਵਿਖਾਏ ਜੌਹਰ

ਅਵਤਾਰ ਚੰਦ, ਪੰਜਾਬੀ ਜਾਗਰਣ, ਨੂਰਮਹਿਲ : ਪਿੰਡ ਸੁੰਨੜ ਕਲਾ ਵਿਖੇ ਕਰਵਾਇਆ ਸਾਲਾਨਾ ਛਿੰਝ ਮੇਲਾ ਲੋਕਾਂ ਲਈ ਯਾਦਗਾਰ ਹੋ ਨਿੱਬੜਿਆ। ਮੇਲੇ ’ਚ ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਕੁਸ਼ਤੀਆਂ ਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਨੰਦ ਮਾਣਿਆ। ਇਸ ਮੌਕੇ ਪੰਜਾਬੀ ਗਾਇਕ ਗੁਰਬੀਰ ਸਿੱਧੂ ਤੇ ਬੀਬਾ ਅਮਨ ਵਿਰਕ ਨੇ ਆਪਣੇ ਡਿਊਟ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ। ਕੁਸ਼ਤੀਆਂ ਦੇ ਮੁਕਾਬਲਿਆਂ ’ਚ ਨਾਮਵਰ ਪਹਿਲਵਾਨ ਦੇਵਾ ਧਾਪਾ ਨੇ ਆਪਣੇ ਦਮਦਾਰ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਅਖਾੜਿਆਂ ਤੋਂ ਪਹੁੰਚੇ ਪਹਿਲਵਾਨਾਂ ਨੇ ਕੁਸ਼ਤੀ ਦੇ ਮੈਦਾਨ ’ਚ ਜੌਹਰ ਵਿਖਾਏ। ਆਗੂਆਂ ਤੇ ਪਤਵੰਤਿਆਂ ਨੇ ਮੇਲੇ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਪੰਜਾਬ ਦੀਆਂ ਰਵਾਇਤੀ ਖੇਡਾਂ ਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ’ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰਧਾਨ ਸਰਬਪ੍ਰੀਤ ਸਿੰਘ, ਅਮਰਜੀਤ ਸਿੰਘ ਲੰਬੜਦਾਰ, ਪ੍ਰਧਾਨ ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਜੁਆਰਕੇ, ਅਵਤਾਰ ਚੰਦ, ਰਾਜੀਵ ਜੋਸ਼ੀ, ਸੁਖਵਿੰਦਰ ਸਿੰਘ ਪੰਚ, ਜਸਪ੍ਰੀਤ ਸਿੰਘ, ਨੀਤੀ ਇਟਲੀ, ਸੁਲਿੰਦਰ ਸਿੰਘ ਲੱਖੋ, ਜੱਸਾ ਜੁਆਰਕੇ, ਮਨੀ ਤੇ ਮਨਿੰਦਰ ਸਿੰਘ ਆਦਿ ਹਾਜ਼ਰ ਸਨ।