ਸਿੱਖ ਇਤਿਹਾਸ ਨੂੰ ਤੋੜਨ-ਮਰੋੜਨ ਦੀ ਸਾਜ਼ਿਸ਼ : ਮਾਨ
ਫਿਲਮਾਂ ਰਾਹੀਂ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਦਿਖਾਉਣ ਦੀ ਚੱਲ ਰਹੀ ਹੈ ਸਾਜ਼ਿਸ਼- ਮਾਨ
Publish Date: Tue, 02 Dec 2025 08:23 PM (IST)
Updated Date: Tue, 02 Dec 2025 08:26 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਵੱਲੋਂ ਆਪਣੀ ਜੱਥੇਬੰਦੀ ਸਮੇਤ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ 5 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ ਧੁਰੰਧਰ ਖ਼ਿਲਾਫ਼ ਤਿੱਖਾ ਵਿਰੋਧ ਪ੍ਰਗਟ ਕੀਤਾ ਗਿਆ। ਇਮਾਨ ਸਿੰਘ ਮਾਨ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਤੇ ਸਿੱਖ ਪੰਥ ਦੇ ਮੁਲਜ਼ਮਾਂ ਨੂੰ “ਹੀਰੋ” ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਦੀ ਹੈ, ਜੋ ਸਿੱਖ ਕੌਮ ਲਈ ਅਪਮਾਨਜਨਕ ਤੇ ਇਤਿਹਾਸਿਕ ਸੱਚਾਈ ਨਾਲ ਛੇੜਛਾੜ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ “ਪੰਜਾਬ 95” ’ਚ ਜਸਵੰਤ ਸਿੰਘ ਖਾਲੜਾ ਜੋ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਮਹਾਨ ਕਾਰਕੁੰਨ ਸਨ, ਦਾ ਸੱਚਾ ਰੂਪ ਦਰਸਾਇਆ ਗਿਆ ਸੀ ਪਰ ਉਸ ਫ਼ਿਲਮ ਨੂੰ ਰਿਲੀਜ਼ ਨਹੀਂ ਹੋਣ ਦਿੱਤਾ ਗਿਆ। ਇਹ ਦੋਹਰਾ ਮਾਪਦੰਡ ਸਪੱਸ਼ਟ ਕਰਦਾ ਹੈ ਕਿ ਫਿਲਮਾਂ ਰਾਹੀਂ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਦਿਖਾਉਣ ਦੀ ਸਾਜ਼ਿਸ਼ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਹਰਜਿੰਦਰ ਸਿੰਘ ਜੱਖੂ, ਸੁਖਜੀਤ ਸਿੰਘ ਡਰੋਲੀ, ਮਨਜੀਤ ਸਿੰਘ ਰੇਰੂ, ਬਘੇਲ ਸਿੰਘ ਭਾਟੀਆ, ਜਗਰੂਪ ਸਿੰਘ, ਸੁਲੱਖਣ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਕਲਕੱਤਾ, ਸਰਬਜੀਤ ਸਿੰਘ, ਗੁਰਦਿਆਲ ਸਿੰਘ ਲੋਹੀਆ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਗੁਰਪ੍ਰਤਾਪ ਸਿੰਘ ਆਦਿ ਹਾਜ਼ਰ ਸਨ।