- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ, ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾਈ : ਯਜਿਤ ਹੁਰੀਆ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਮਹਾਂਮੰਤਰੀ ਯਜਿਤ ਹੁਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ ਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ। ਰੋਜ਼ਾਨਾ ਹੋ ਰਹੀਆਂ ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਦੇ ਛੋਟੇ ਵਪਾਰੀ ਤੇ ਦੁਕਾਨਦਾਰ ਰਾਤ ਸਮੇਂ ਆਪਣੇ ਘਰ ਵਾਪਸ ਜਾਂਦੇ ਹੋਏ ਵੀ ਡਰ ਮਹਿਸੂਸ ਕਰਦੇ ਹਨ। ਪੰਜਾਬ ਗੈਂਗਸਟਰਵਾਦ ਤੇ ਨਸ਼ਿਆਂ ਦੇ ਦਲਦਲ ਵਿੱਚ ਲਗਾਤਾਰ ਡੁੱਬਦਾ ਜਾ ਰਿਹਾ ਹੈ। ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਹੈ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੰਜਾਬ ਦੀ ਜਨਤਾ ਨੂੰ ਮਜ਼ਬੂਤ ਕਾਨੂੰਨ-ਵਿਵਸਥਾ, ਸੁਰੱਖਿਅਤ ਮਾਹੌਲ ਅਤੇ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਕਾਰਵਾਈ ਦੀ ਲੋੜ ਹੈ।