ਡੀਐੱਮ ਖ਼ੁਦਕੁਸ਼ੀ ਮਾਮਲੇ ਦੀ ਅਦਾਲਤੀ ਜਾਂਚ ਹੋਵੇ : ਸੇਖੋਂ
ਡੀਐੱਮ ਖ਼ੁਦਕੁਸ਼ੀ ਮਾਮਲੇ ਦੀ ਅਦਾਲਤੀ ਜਾਂਚ ਹੋਵੇ: ਸੇਖੋਂ
Publish Date: Sat, 21 Mar 2026 08:56 PM (IST)
Updated Date: Sat, 21 Mar 2026 08:58 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਸੀਪੀਆਈ (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੰਮ੍ਰਿਤਸਰ ਦੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਖ਼ੁਦਕੁਸ਼ੀ ਕਰ ਲਏ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਇਸ ਮਾਮਲੇ ਨੇ ਹੁਕਮਰਾਨ ਪਾਰਟੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ ਤੇ ਇਸ ਕੋਲ ਸੱਤਾ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਾਰ ਨਹੀਂ ਬਚਿਆ ਹੈ। ਜਲੰਧਰ ਇੱਥੇ ਪਾਰਟੀ ਦਫਤਰ ਵਿਖੇ ਕੁੱਝ ਚੋਣਵੇਂ ਪੱਤਰਕਾਰਾਂ ਨੂੰ ਜਾਰੀ ਕੀਤੇ ਇਕ ਬਿਆਨ ’ਚ ਕਾਮਰੇਡ ਸੇਖੋਂ ਨੇ ਕਿਹਾ ਕਿ ਸੀਪੀਆਈ (ਐੱਮ) ਇਸ ਘਟਨਾ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੀ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ’ਚ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਸ ਮਾਮਲੇ ਦੀ ਅਦਾਲਤੀ ਜਾਂਚ ਹੋਣੀ ਚਾਹੀਦੀ ਹੈ। ਜ਼ਿੰਮੇਵਾਰ ਮੰਤਰੀ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਕਾਮਰੇਡ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿਆਨ ਦਿੱਤਾ ਹੈ ਕਿ ਕੇਸ ਦੀ ਜਾਂਚ ਮੁੱਖ ਸਕੱਤਰ ਨੂੰ ਦਿੱਤੀ ਗਈ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਅਜਿਹੇ ਕੇਸ ਦੀ ਜਾਂਚ ਮੁੱਖ ਸਕੱਤਰ ਕਰਨਗੇ। ਅਸਲ ’ਚ ਇਹ ਕਟੱੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਸਰਕਾਰ ਦਾ ਅਸਲ ਸੱਚ ਹੈ।