ਅੱਜ ਬਿਜਲੀ ਬੰਦ ਰਹੇਗੀ
ਅੱਜ ਬਿਜਲੀ ਬੰਦ ਰਹੇਗੀ
Publish Date: Wed, 18 Feb 2026 08:46 PM (IST)
Updated Date: Wed, 18 Feb 2026 08:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 19 ਫਰਵਰੀ ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 1.00 ਵਜੇ ਤੱਕ 66 ਕੇਵੀ ਕੋਟ ਸਦੀਕ ਸਬ ਸਟੇਸ਼ਨ ’ਚ ਜ਼ਰੂਰੀ ਮੁਰੰਮਤ ਕੰਮਾਂ ਕਾਰਨ ਸਬ-ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰ ਬੰਦ ਰਹਿਣਗੇ, ਜਿਸ ਨਾਲ ਇਸ ਸੇਵਾ ਖੇਤਰ ’ਚ ਬਿਜਲੀ ਸਪਲਾਈ ਅਸਥਾਈ ਤੌਰ ਤੇ ਬੰਦ ਰਹੇਗੀ। ਇਸ ਕਾਰਨ ਪਿੰਡ ਧਾਲੀਵਾਲ, ਪਿੰਡ ਗਾਖਲ, ਪਿੰਡ ਚੁਗਾਵਾਂ, ਪਿੰਡ ਸੇਹਝੰਗੀ, ਕੋਟ ਸਦੀਕ, ਕਾਲਾ ਸੰਘਿਆਂ ਰੋਡ, ਕਾਂਸ਼ੀ ਨਗਰ, ਗਰੀਨ ਐਵੀਨਿਊ, ਥਿੰਦ ਐਨਕਲੇਵ, ਈਸ਼ਵਰ ਕਾਲੋਨੀ, ਗੁਰੂ ਨਾਨਕ ਨਗਰ, ਬਸਤੀ ਸ਼ੇਖ, ਜੈਨਾ ਨਗਰ, ਦਸ਼ਮੇਸ਼ ਨਗਰ, ਗੁਰਮੋਹਰ ਐਨਕਲੇਵ, ਰਾਜ ਐਨਕਲੇਵ ਕਾਲੋਨੀ, ਜਨਕ ਨਗਰ, ਬਸਤੀ ਦਾਨਿਸ਼ਮੰਦ, ਚੋਪੜਾ ਕਾਲੋਨੀ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।