ਬਾਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਰਹੇਗਾ ਨੋ ਵਰਕ ਡੇਅ
ਜਾਗਰਣ ਸੰਵਾਦਦਾਤਾ, ਜਲੰਧਰ :
Publish Date: Mon, 16 Mar 2026 10:07 PM (IST)
Updated Date: Mon, 16 Mar 2026 10:10 PM (IST)
ਜਾਗਰਣ ਸੰਵਾਦਦਾਤਾ, ਜਲੰਧਰ : ਪੰਜਾਬ ਤੇ ਹਰਿਆਣਾ ਬਾਰ ਕੌਂਸਲਰ ਦੀਆਂ ਚੋਣਾਂ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ 16, 17 ਅਤੇ 18 ਮਾਰਚ ਨੂੰ ‘ਨੋ ਵਰਕ ਡੇ' ਦਾ ਐਲਾਨ ਕੀਤਾ ਹੈ। ਇਸ ਦੌਰਾਨ, ਜ਼ਿਲ੍ਹਾ ਅਦਾਲਤਾਂ ’ਚ ਵਕੀਲ ਕੰਮਕਾਜ ਤੋਂ ਦੂਰ ਰਹਿਣਗੇ। ਇਹ ਫੈਸਲਾ ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਦੀ ਬੈਠਕ ’ਚ ਸਰਬਸੰਮਤੀ ਨਾਲ ਲਿਆ ਗਿਆ। ਇਸ ਸਬੰਧੀ ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਦੀ ਅਹਿਮ ਬੈਠਕ ਅਹੁਦੇਦਾਰਂ ਨੇ ਕਿਹਾ ਕਿ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੀਆਂ ਚੋਣਾਂ 17 ਅਤੇ 18 ਮਾਰਚ ਨੂੰ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਵਕੀਲਾਂ ’ਚ ਕਾਫੀ ਉਤਸ਼ਾਤ ਦੇਖਣ ਨੂੰ ਮਿਲ ਰਿਹਾ ਹੈ ਤੇ ਵੱਡੀ ਗਿਣਕੀ ’ਚ ਵਕੀਲ ਆਪਣੇ ਨੁਮਾਇੰਦਿਆਂ ਨੂੰ ਚੁਣਨ ਲਈ ਮਤਦਾਨ ਕਰਨਗੇ।
ਇਸ ਮੌਕੇ ਇਹ ਸਪੱਸ਼ਟ ਕੀਤਾ ਗਿਆ ਕਿ ‘ਨੋ ਵਰਕ ਡੇ’ ਦਾ ਫੈਸਲਾ ਕਿਸੇ ਵੀ ਕਿਸਮ ਦੇ ਵਿਰੋਧ ਜਾਂ ਹੜਤਾਲ ਵਜੋਂ ਨਹੀਂ ਲਿਆ ਗਿਆ ਹੈ। ਇਸ ਦਾ ਮੁੱਖ ਟੀਚਾ ਵਕੀਲਾਂ ਨੂੰ ਚੋਣ ਗਤੀਵਿਧੀਆਂ ਲਈ ਯੋਗ ਸਮਾਂ ਉਪਲੱਬਧ ਕਰਵਾਉਣਾ ਹੈ। ਐਸੋਸੀਏਸ਼ਨ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਚੋਣਾਂ ’ਚ ਵੱਧ ਤੋਂ ਵੱਧ ਵਕੀਲਾਂ ਦੀ ਭਾਈਵਾਲੀ ਯਕੀਨੀ ਬਣੇਗੀ ਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਮਿਲੇਗੀ।