ਜਲੰਧਰ ਦੇ ਇਨ੍ਹਾਂ ਚਾਰ ਸਕੂਲਾਂ ਤੇ ਪੰਜਾਬ ਅਸੈਂਬਲੀ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਮਚੀ ਹਫੜਾ-ਦਫੜੀ
ਈਮੇਲ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਉਡਾਉਣ ਦਾ ਵੀ ਜ਼ਿਕਰ ਹੈ।
Publish Date: Mon, 16 Mar 2026 10:55 AM (IST)
Updated Date: Mon, 16 Mar 2026 11:50 AM (IST)
ਕਰਾਈਮ ਰਿਪੋਰਟਰ, ਜਲੰਧਰ : ਜਲੰਧਰ ਦੇ ਤਿੰਨ ਸਕੂਲਾਂ ਨੂੰ ਦੇਸ਼ ਵਿਰੋਧੀ ਤੱਤਾਂ ਤੋਂ ਇੱਕ ਹੋਰ ਧਮਕੀ ਭਰਿਆ ਈਮੇਲ ਮਿਲਿਆ ਹੈ। ਇਨ੍ਹਾਂ ਵਿੱਚ ਰਾਮਾ ਮੰਡੀ ਦਾ ਏਪੀਜੇ ਸਕੂਲ, ਦਿੱਲੀ ਪਬਲਿਕ ਸਕੂਲ, ਸੀਟੀ ਵਰਲਡ ਪਬਲਿਕ ਸਕੂਲ ਅਤੇ ਕੈਂਬਰਿਜ ਕੋ-ਐਡ ਸਕੂਲ ਸ਼ਾਮਲ ਹਨ।
ਇਸ ਧਮਕੀ ਭਰੀ ਈਮੇਲ ਵਿੱਚ 14 ਅਪ੍ਰੈਲ, ਵਿਸਾਖੀ ਵਾਲੇ ਦਿਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਦਾ ਜ਼ਿਕਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਸ ਈ ਮੇਲ ਵਿਚ ਪੰਜਾਬ ਵਿਧਾਨ ਸਭਾ ਤੇ ਦਿੱਲੀ ਐਕਸਪ੍ਰੈਸ ਰੇਲ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਾ ਵੀ ਜ਼ਿਕਰ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਆ ਗਈ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ ਸਮਾਂ 1.11 ਵਜੇ ਦੁਪਹਿਰ ਦਾ ਜ਼ਿਕਰ ਕੀਤਾ ਗਿਆ ਹੈ। ਇਸ ਨਾਲ ਸਕੂਲਾਂ ਵਿਚ ਹਫੜਾ ਦਫੜੀ ਮਚ ਗਈ ਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ਵਿਧਆਨ ਸਭਾ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਉਸ ਦਾ ਸਮਾਂ 2.11 ਵਜੇ ਦੁਪਹਿਰ ਦਾ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਜਾਣ ਵਾਲੀ ਇਕ ਟ੍ਰੇਨ ਨੂੰ ਸਵੇਰੇ 9.11 ਵਜੇ ਨਿਸ਼ਾਨਾ ਬਣਾਉਣ ਦਾ ਜ਼ਿਕਰ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨਾ ਦੱਸਿਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਈਮੇਲ 'ਪੰਜਾਬ ਉਲ ਖਾਲਿਸਤਾਨ' ਨਾਮ ਤੋਂ ਭੇਜਿਆ ਗਿਆ ਹੈ।
![naidunia_image]()