ਅਮਰਜੀਤ ਸਿੰਘ ਵੇਹਗਲ, ਜਲੰਧਰ

ਥਾਣਾ ਨੰਬਰ ਇਕ ਦੀ ਪੁਲਿਸ ਨੇ ਚੋਰੀ ਦੇ ਮੋਬਾਈਲ ਸਣੇ ਇਕ ਚੋਰ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਕਿਰਨ ਦੇਵੀ ਪਤਨੀ ਸਵਰਗੀ ਦਲੀਪ ਰਾਮ ਵਾਸੀ ਗੁਰੂ ਅਮਰਦਾਸ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੂਰਜ ਵਾਸੀ ਕਾਜ਼ੀ ਮੰਡੀ ਤੇ ਸੁਰੇਸ਼ ਕੁਮਾਰ ਵਾਸੀ ਮਦਰਾਸੀ ਮੁਹੱਲਾ, ਕਾਜ਼ੀ ਮੰਡੀ ਉਨ੍ਹਾਂ ਦੇ ਘਰ 'ਚੋਂ ਮੋਬਾਈਲ ਫ਼ੋਨ ਚੋਰੀ ਕਰ ਕੇ ਫ਼ਰਾਰ ਹੋ ਗਏ ਸਨ। ਪੁਲਿਸ ਨੇ ਸੂਰਜ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਮੋਬਾਈਲ ਵੀ ਬਰਾਮਦ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਸੂਰਜ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।