- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ

-ਟਰੱਕ ਯੂਨੀਅਨ ਨੇੜਿਓਂ ਮੋਟਰਸਾਈਕਲ ਚੋਰੀ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਪੁਲਿਸ ਵੱਲੋਂ ਚੋਰੀਆਂ ਦੇ ਮਾਮਲੇ ਵਿਚ ਨਰਮੀ ਵਰਤੀ ਜਾ ਰਹੀ ਹੈ। ਬੀਤੀ ਰਾਤ ਟਰੱਕ ਯੂਨੀਅਨ ਸ਼ਾਹਕੋਟ ਨੇੜਿਓਂ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਜਤਿੰਦਰ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਮੁਹੱਲਾ ਗਾਂਧੀ ਚੌਕ ਸ਼ਾਹਕੋਟ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਉਹ ਮਲਸੀਆਂ ਰੋਡ ’ਤੇ ਸਥਿਤ ਟਰੱਕ ਯੂਨੀਅਨ ਨੇੜੇ ਮਨਜੀਤ ਸਿੰਘ ਮੋਨੂੰ ਡੀਜੇ ਵਾਲੀ ਦੀ ਦੁਕਾਨ ’ਤੇ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ। ਉਸ ਨੇ ਆਪਣਾ ਬਜਾਜ ਕੰਪਨੀ ਦਾ ਸੀਟੀ 100 ਮੋਟਰਸਾਈਕਲ (ਨੰਬਰ- ਪੀ.ਬੀ-67-ਡੀ-2475) ਮੰਗਾ ਢਾਬੇ ਦੇ ਕੋਲ ਖੜ੍ਹਾ ਕੀਤਾ ਅਤੇ ਖੁਦ ਮੋਨੂੰ ਡੀਜੇ ਦੀ ਦੁਕਾਨ ਅੰਦਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਦੁਕਾਨ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ। ਉਸ ਵਲੋਂ ਆਸ-ਪਾਸ ਮੋਟਰਸਾਈਕਲ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਸਫ਼ਲਤਾ ਨਹੀਂ ਮਿਲੀ। ਪੀੜਤ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਹੋਏ ਉਸ ਦੇ ਮੋਟਰਸਾਈਕਲ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ।