ਸੰਗ ਢੇਸੀਆਂ ’ਚ 15 ਮੋਟਰਾਂ ਦੀਆਂ ਤਾਰਾਂ ਚੋਰੀ
ਚੋਰਾਂ ਵੱਲੋਂ ਸੰਗ ਢੇਸੀਆ ’ਚ 15 ਮੋਟਰਾਂ ਦੀਆਂ ਤਾਰਾਂ ਚੋਰੀ
Publish Date: Fri, 09 Jan 2026 07:46 PM (IST)
Updated Date: Fri, 09 Jan 2026 07:48 PM (IST)
-ਤਕਰੀਬਨ ਲਗਪਗ ਡੇਢ ਲੱਖ ਦਾ ਹੋਇਆ ਨੁਕਸਾਨ ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਪਿੰਡ ਸੰਗ ਢੇਸੀਆਂ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਨੇ ਲਗਭਗ 15 ਮੋਟਰਾਂ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਉਰਫ ਲਾਡੀ ਅਤੇ ਗੁਰਬਾਜ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਖੇਤਾਂ ਵਿੱਚ ਮੋਟਰਾਂ ਕੋਲ ਪਹੁੰਚੇ ਤਾਂ ਵੇਖਿਆ ਕਿ ਮੋਟਰਾਂ ਦੀਆਂ ਤਾਰਾਂ ਕੱਟੀਆਂ ਹੋਈਆਂ ਸਨ, ਅੱਧੇ ਸਟਾਰਟਰ ਚੋਰੀ ਹੋ ਚੁੱਕੇ ਸਨ ਅਤੇ ਲਗਭਗ 400 ਫੁੱਟ ਪਲਾਸਟਿਕ ਦਾ ਪਾਈਪ ਵੀ ਗਾਇਬ ਸੀ। ਇਸ ਚੋਰੀ ਕਾਰਨ ਉਨ੍ਹਾਂ ਨੂੰ ਕਰੀਬ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੀੜਤਾਂ ਨੇ ਇਹ ਵੀ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਟਰਾਲੀ ਨੂੰ ਅੱਗ ਵੀ ਲਗਾਈ ਗਈ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਇਲਾਕੇ ਵਿੱਚ ਹੋ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ‘ਤੇ ਠੱਲ੍ਹ ਪਾਈ ਜਾ ਸਕੇ। ਚੋਰੀ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।