ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ
ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ
Publish Date: Tue, 17 Mar 2026 06:57 PM (IST)
Updated Date: Tue, 17 Mar 2026 07:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ: ਬੀਤੀ ਰਾਤ ਫਿਲੌਰ ਦੇ ਮੁਹੱਲਾ ਸੰਤੋਖਪੁਰਾ ’ਚ ਚੋਰਾਂ ਵੱਲੋਂ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚੋਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ’ਚੋਂ ਗੱਲਾ ਚੋਰੀ ਕਰਕੇ ਲੈ ਗਏ। ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਛੱਤਰ ਸਿੰਘ ਤੇ ਮਾਸਟਰ ਹੰਸ ਰਾਜ ਨੇ ਦੱਸਿਆ ਕਿ ਗੱਲੇ ’ਚ ਲਗਭਗ ਛੇ ਮਹੀਨੇ ਦਾ ਚੜ੍ਹਾਵਾ ਸੀ, ਜੋ ਤਕਰੀਬਨ 15 ਤੋਂ 20 ਹਜ਼ਾਰ ਰੁਪਏ ਦੇ ਕਰੀਬ ਸੀ। ਬਾਅਦ ’ਚ ਕਾਫੀ ਭਾਲ ਕਰਨ ’ਤੇ ਗੁਰਦੁਆਰਾ ਸਾਹਿਬ ਦਾ ਗੱਲਾ ਰੇਲਵੇ ਲਾਈਨਾਂ ਕੋਲੋਂ ਮਿਲਿਆ, ਜਿਸ ’ਚੋਂ ਚੋਰ ਨਕਦੀ ਕੱਢ ਕੇ ਗੱਲਾ ਉੱਥੇ ਹੀ ਸੁੱਟ ਗਏ ਸਨ। ਘਟਨਾ ਦੀ ਸੂਚਨਾ ਥਾਣਾ ਫਿਲੌਰ ’ਚ ਲਿਖਤੀ ਰੂਪ ’ਚ ਦਿੱਤੀ ਗਈ ਹੈ। ਮੌਕੇ ’ਤੇ ਥਾਣਾ ਫਿਲੌਰ ਦੇ ਥਾਣੇਦਾਰ ਜਸਵਿੰਦਰ ਸਿੰਘ ਪਹੁੰਚੇ ਤੇ ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।