- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਸਿੰਘਪੁਰ ’ਚ ਐੱਨਆਰਆਈ ਦੀ ਕੋਠੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨਜ਼ਦੀਕੀ ਪਿੰਡ ਭਾਰਸਿੰਘਪੁਰ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਐੱਨਆਰਆਈ ਗੁਰਮੇਲ ਸਿੰਘ ਪੁੱਤਰ ਕਰਮ ਸਿੰਘ ਦੀ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਟੂਟੀਆਂ ਤੇ ਰਸੋਈ ਦਾ ਸਾਮਾਨ ਚੋਰੀ ਕਰ ਲਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ’ਚ ਚਿੰਤਾ ਪਾਈ ਜਾ ਰਹੀ ਹੈ। ਸੁਖਪ੍ਰੀਤ ਸਿੰਘ ਵਾਸੀ ਭਾਰਸਿੰਘਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਤਾਇਆ ਗੁਰਮੇਲ ਸਿੰਘ ਆਪਣੇ ਪਰਿਵਾਰ ਸਮੇਤ ਵਿਦੇਸ਼ ’ਚ ਰਹਿੰਦੇ ਹਨ। ਬੀਤੀ 8 ਅਕਤੂਬਰ ਦੀ ਰਾਤ ਨੂੰ ਚੋਰਾਂ ਨੇ ਕੋਠੀ ਦੇ ਮੁੱਖ ਗੇਟ ਤੇ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋ ਗਏ। ਇਸ ਤੋਂ ਬਾਅਦ ਉਹ ਕੋਠੀ ’ਚੋਂ ਟੂਟੀਆਂ ਤੇ ਰਸੋਈ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਸਬੰਧੀ ਪੁਲਿਸ ਚੌਕੀ ਲਸਾੜਾ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸੂਚਨਾ ਮਿਲਣ ’ਤੇ ਥਾਣਾ ਫਿਲੌਰ ਅਧੀਨ ਆਉਂਦੀ ਪੁਲਿਸ ਚੌਕੀ ਲਸਾੜਾ ਦੇ ਥਾਣੇਦਾਰ ਸੰਜੀਵ ਕੁਮਾਰ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।