- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਧਾਮੀ ਦੇ ਘਰ ਦਾ ਘਿਰਾਓ ਕਰਨ ਵਾਲੇ ਸਰਕਾਰ ਦੇ ਹੱਥਾਂ ’ਚ ਖੇਡ ਰਹੇ -ਮੰਨਣ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਵਾਰਸ ਪੰਜਾਬ ਦੇ ਕੁਝ ਖੁਦਗਰਜ ਅੱਜ ਮੌਕਾ ਪ੍ਰਸਤ ਆਗੂਆਂ ਵੱਲੋਂ ਪਿਛਲੇ ਦਿਨੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਚਾਵਲਾ ਕੇਸ ਦੇ ਸਬੰਧ ’ਚ ਸਰਕਾਰ ਨੂੰ ਖੁਸ਼ ਕਰਨ ਲਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਘਰ ਦਾ ਘਿਰਾਓ ਕਰਨ ਲਈ ਕੁਝ ਬੰਦਿਆਂ ਨੂੰ ਨਾਲ ਲੈ ਕੇ ਜਦੋਂ ਪਹੁੰਚੇ ਤਾਂ ਉਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਵੱਡੇ ਪੱਧਰ ’ਤੇ ਸਾਹਮਣਾ ਕਰਨਾ ਪਿਆ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਰੋਸ ਸੀ ਕਿ ਜਿਸ ਸਬੰਧ ’ਚ ਚਾਵਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾ ਚੁੱਕਾ ਹੈ ਉਸ ਦਾ ਅਸਤੀਫਾ ਮਨਜ਼ੂਰ ਕੀਤਾ ਜਾ ਚੁੱਕਾ ਹੈ।
ਉਸ ਵਿਰੁੱਧ ਕੇਸ ਦਰਜ ਹੋ ਚੁੱਕਾ ਹੈ ਤੇ ਉਸਦੀ ਜਾਂਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜ ਮੈਂਬਰੀ ਕਮੇਟੀ ਤੇ ਪੰਜਾਬ ਸਰਕਾਰ ਆਪਣੇ ਪੱਧਰ ’ਤੇ ਕਰਾ ਰਹੀ ਹੈ। ਫਿਰ ਪ੍ਰਧਾਨ ਧਾਮੀ ਦਾ ਘਿਰਾਓ ਕਰਨਾ ਇਨਸਾਨ ਤੋਂ ਗਿਰੇ ਹੋਏ ਲੋਕਾਂ ਦਾ ਕੰਮ ਹੈ, ਕਿਉਂਕਿ ਮੁੱਖ ਮੁੱਖ ਦਫਤਰ ਸ਼੍ਰੋਮਣੀ ਕਮੇਟੀ ਦਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਹੈ। ਇਹ ਵਿਚਾਰ ਪੇਸ਼ ਕਰਦਿਆਂ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਹੋਰ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਵੱਡੇ ਘਪਲੇ ਕੀਤੇ। ਇਹ ਲੋਕ ਚੰਦ ਚੌਧਰਾਂ ਲਈ ਸਰਕਾਰ ਦੇ ਹੱਥਾਂ ’ਚ ਖੇਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਲਈ ਹਰ ਰੋਜ਼ ਕੋਈ ਨਾ ਕੋਈ ਬਹਾਨਾ ਬਣਾ ਕੇ ਸਰਕਾਰ ਦੀ ਬੋਲੀ ਬੋਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਬਲਦੇਵ ਸਿੰਘ ਕਲਿਆਣ, ਜੂਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਕਾਹਲੋ ਮੈਂਬਰ ਐੱਸਜੀਪੀਸੀ, ਰਣਜੀਤ ਸਿੰਘ ਰਾਣਾ ਕੌਮੀ ਮੀਤ ਪ੍ਰਧਾਨ, ਜਤਿੰਦਰ ਸਿੰਘ ਲਾਲੀ ਬਾਜਵਾ, ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ ਉੱਤਰੀ ਜਲੰਧਰ, ਗੁਰਜੀਤ ਸਿੰਘ, ਸਰਬਜੀਤ ਸਿੰਘ, ਕਿ੍ਪਾਲ ਸਿੰਘ, ਅਵਤਾਰ ਸਿੰਘ ਜੌਹਲ, ਬਾਬਾ ਸੁਖਵਿੰਦਰ ਸਿੰਘ, ਅਵਤਾਰ ਸਿੰਘ ਗੜ੍ਹਦੀਵਾਲਾ, ਇੰਦਰਜੀਤ ਸਿੰਘ ਕੰਗ, ਹਰਮਿੰਦਰ ਸਿੰਘ ਧਾਮੀ, ਗੁਰਮੀਤ ਸਿੰਘ ਭਾਟ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।