- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਿਰਤੀਆਂ ਵੱਲੋਂ ਪੰਜ ਮੈਂਬਰੀ ਕਮੇਟੀ ਤੋਂ ਮਾਫੀ ਮੰਗੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸੰਤ ਨਗਰ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਪਿਛਲੇ ਦਿਨੀਂ ਬੇਅਦਬੀ ਦੀ ਘਟਨਾ ਨਾਲ ਸਬੰਧਤ ਮਾਮਲੇ ਨੂੰ ਹੱਲ ਕਰ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਜਲੰਧਰ ਪੁੱਜਾ, ਜਿਸ ਨੇ ਦੋਵਾਂ ਧਿਰਾਂ ਦੀ ਗੱਲ ਸੁਣੀ ਤੇ ਦੋਸ਼ੀਆਂ ਲਈ ਧਾਰਮਿਕ ਸਜ਼ਾ ਸੁਣਾਈ। ਉਨ੍ਹਾਂ ਗੁਰਦੁਆਰਾ ਕਮੇਟੀ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ’ਚ ਅਜਿਹੀਆਂ ਸ਼ਿਕਾਇਤਾਂ ਪੈਦਾ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਦੋਵਾਂ ਦੋਸ਼ੀਆਂ ਬਲਦੇਵ ਸਿੰਘ ਤੇ ਕਮਲਜੋਤ ਸਿੰਘ ਨੂੰ ਵਫ਼ਦ ਸਾਹਮਣੇ ਜਨਤਕ ਤੌਰ ’ਤੇ ਮਾਫੀ ਮੰਗਣ ਲਈ ਕਿਹਾ ਗਿਆ। ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ਉਨ੍ਹਾਂ ਨੂੰ ਜੋੜਾ ਘਰ ਵਿਖੇ ਸੇਵਾ ਕਰਨ ਤੇ ਪੰਜ ਦਿਨ ਤੱਕ ਗੁਰਦੁਆਰਾ ਸਾਹਿਬ ’ਚ ਸਫਾਈ ਕਰਨ ਦੇ ਆਦੇਸ਼ ਦਿੱਤੇ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੋਏ ਝਗੜੇ ਦੌਰਾਨ ਜਦੋਂ ਇਨ੍ਹਾਂ ਦੋਵਾਂ ਵਿਅਕਤੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਰੱਖੇ ਸ਼ਸਤਰ ਚੁੱਕ ਲਏ ਸਨ ਤਾਂ ਮਾਮਲਾ ਗੰਭੀਰ ਹੋ ਗਿਆ ਸੀ। ਸ਼ਿਕਾਇਤਕਰਤਾ ਕੁਲਵੰਤ ਸਿੰਘ ਨੇ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮੌਕੇ ਗੁਰਦੁਆਰਾ ਪ੍ਰਧਾਨ ਤ੍ਰਿਲੋਚਨ ਸਿੰਘ ਸੈਣੀ, ਚੇਅਰਮੈਨ ਤ੍ਰਿਲੋਚਨ ਸਿੰਘ, ਸਕੱਤਰ ਗੁਰਇਕਬਾਲ ਸਿੰਘ, ਚਰਨ ਸਿੰਘ, ਇਕਬਾਲ ਸਿੰਘ, ਜਸਵਿੰਦਰ ਸਿੰਘ ਤੇ ਪ੍ਰੀਤਪਾਲ ਸਿੰਘ ਆਦਿ ਹਾਜ਼ਰ ਸਨ।