- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨਾਕਾਰੀਆਂ ’ਤੇ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ: ਰਜਿੰਦਰ ਸੰਧੂ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਾਨਸਾ ਪੁਲਿਸ ਵੱਲੋਂ ਬੀਤੇ ਦਿਨੀਂ ਧਰਨਾਕਾਰੀਆਂ ਨਾਲ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਤੇ ਤਸ਼ੱਦਦ ਦੇ ਮਾਮਲੇ ਦੀ ਹਲਕਾ ਫਿਲੌਰ ਦੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਰਵਾਉਣ ਦੇ ਨਾਲ-ਨਾਲ ਦੋਸ਼ੀ ਪਾਏ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰਜਿੰਦਰ ਸੰਧੂ ਨੇ ਕਿਹਾ ਲੋਕਤੰਤਰ ’ਚ ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਹੱਕ ਹੈ ਤੇ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਸੰਧੂ ਨੇ ਕਿਹਾ ਕਿ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੇ ਦਾਅਵੇ ਕਰਦੀ ਹੈ। ਅਜਿਹੇ ’ਚ ਸਰਕਾਰ ਨੂੰ ਇਸ ਮਾਮਲੇ ’ਚ ਵੀ ਨਿਰਪੱਖ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਪੰਜਾਬ ਦੇ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋ ਸਕਦੇ ਹਨ।