ਅਵਤਾਰ ਰਾਣਾ/ਸਾਹਿਲ ਸ਼ਰਮਾ, ਮੱਲੀਆਂ ਕਲਾਂ/ਨਕੋਦਰ : ਪੁਲਿਸ ਚੌਕੀ ਉੱਗੀ ਦੇ ਮੁਲਾਜ਼ਮਾਂ ਨੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਉੱਗੀ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਥੀ ਮੁਲਾਜ਼ਮਾਂ ਨਾਲ ਬੱਸ ਅੱਡਾ ਕੁਲਾਰਾਂ ਵਿਖੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਦੋ ਵਿਅਕਤੀ ਬਜਾਜ ਚੇਤਕ ਸਕੂਟਰ ਨੰਬਰ ਪੀਬੀ 33ਬੀ 2113 'ਤੇ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਗਈ ਤਾਂ ਸਕੂਟਰ ਚਾਲਕ ਨੇ ਆਪਣਾ ਨਾਂ ਬਲਵਿੰਦਰ ਚੰਦ ਉਰਫ਼ ਬੰਟੀ ਵਾਸੀ ਸੋਹਲ ਖੁਰਦ ਥਾਣਾ ਸਦਰ ਨਕੋਦਰ ਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂ ਸੋਢੀ ਪਿੰਡ ਤਲਵੰਡੀ ਮਾਧੋ ਥਾਣਾ ਸ਼ਾਹਕੋਟ ਦੱਸਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਹੈ।

ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਅੌਰਤ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਐੱਸਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਚੌਕੀ ਸ਼ੰਕਰ ਦੇ ਇੰਚਾਰਜ ਐੱਸਆਈ ਲਵਲੀ ਕੁਮਾਰ ਸਾਥੀ ਮੁਲਾਜ਼ਮਾਂ ਸਮੇਤ ਗਸ਼ਤ 'ਤੇ ਸਨ। ਇਸ ਦੌਰਾਨ ਜੰਡਿਆਲਾ ਸ਼ੰਕਰ ਰੋਡ ਟੀ ਪੁਆਇੰਟ 'ਤੇ ਨੀਨਾ ਵਾਸੀ ਚੱਕ ਕਲਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਅੌਰਤ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।