ਗੁਰਾਇਆ 'ਚ ਐਕਟੀਵਾ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਮਹਿਲਾ ਸਮੇਤ ਤਿੰਨ ਗੰਭੀਰ ਜ਼ਖ਼ਮੀ
ਗੁਰਾਇਆ ਤੋਂ ਫਿਲੋਰ ਨੈਸ਼ਨਲ ਹਾਈਵੇ ਦੇ ਵਿਚਕਾਰ ਐਕਟੀਵਾ ਸਕੂਟਰੀ ਅਤੇ ਪਲੈਟੀਨਾ ਮੋਟਰਸਾਈਕਲ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਹਾਦਸੇ 'ਚ ਐਕਟੀਵਾ ਸਵਾਰ ਮਹਿਲਾ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਇੱਕ ਐਕਟਿਵਾ ਤੇ ਮੋਟਰਸਾਇਕਲ ਵਿਚਕਾਰ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਸੀ।
Publish Date: Wed, 12 Aug 2026 04:42 PM (IST)
Updated Date: Wed, 12 Aug 2026 04:44 PM (IST)
ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ - ਗੁਰਾਇਆ ਤੋਂ ਫਿਲੋਰ ਨੈਸ਼ਨਲ ਹਾਈਵੇ ਦੇ ਵਿਚਕਾਰ ਐਕਟੀਵਾ ਸਕੂਟਰੀ ਅਤੇ ਪਲੈਟੀਨਾ ਮੋਟਰਸਾਈਕਲ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਹਾਦਸੇ 'ਚ ਐਕਟੀਵਾ ਸਵਾਰ ਮਹਿਲਾ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਇੱਕ ਐਕਟਿਵਾ ਤੇ ਮੋਟਰਸਾਇਕਲ ਵਿਚਕਾਰ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਸੀ।
ਸੂਚਨਾ ਮਿਲਣ ਤੇ ਐਸਐਸ ਦੀ ਟੀਮ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਮੌਕੇ ’ਤੇ ਪਹੁੰਚ ਕੇ ਦੇਖਿਆ ਗਿਆ ਕਿ ਇੱਕ ਐਕਟੀਵਾ ਸਕੂਟਰੀ ਅਤੇ ਪਲੈਟੀਨਾ ਮੋਟਰਸਾਈਕਲ ਦੀ ਆਪਸ ਵਿੱਚ ਟੱਕਰ ਹੋਈ ਸੀ। ਉਨ੍ਹਾਂ ਦੱਸਿਆ ਕਿ ਐਕਟੀਵਾ ’ਤੇ ਇੱਕ ਮਹਿਲਾ ਸਵਾਰ ਸੀ, ਜਦਕਿ ਪਲੈਟੀਨਾ ਮੋਟਰਸਾਈਕਲ ’ਤੇ ਇੱਕ ਬਜ਼ੁਰਗ ਵਿਅਕਤੀ ਅਤੇ ਇੱਕ ਨੌਜਵਾਨ ਸਵਾਰ ਸਨ। ਹਾਦਸੇ ਵਿੱਚ ਤਿੰਨਾਂ ਨੂੰ ਸੱਟਾਂ ਲੱਗੀਆਂ। ਮੌਕੇ ’ਤੇ ਮਹਿਲਾ ਦੇ ਰਿਸ਼ਤੇਦਾਰ ਪਹੁੰਚ ਗਏ, ਜਿਨ੍ਹਾਂ ਵੱਲੋਂ ਉਸ ਨੂੰ ਆਪਣੀ ਨਿੱਜੀ ਗੱਡੀ ਰਾਹੀਂ ਅਰੋੜਾ ਹਸਪਤਾਲ, ਫਿਲੌਰ ਵਿਖੇ ਇਲਾਜ ਲਈ ਲਿਜਾਇਆ ਗਿਆ। ਜਦਕਿ ਮੋਟਰਸਾਈਕਲ ਸਵਾਰ ਦੋਵੇਂ ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਜੇਰੇ ਇਲਾਜ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ । ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।