- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਾਇਆ ਤੋਂ ਫਿਲੌਰ ਨੈਸ਼ਨਲ ਹਾਈਵੇ ਵਿਚਾਲੇ ਸਕੂਟਰ ਤੇ ਪਲੈਟੀਨਾ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ। ਉਕਤ ਹਾਦਸੇ ’ਚ ਸਕੂਟਰ ਸਵਾਰ ਔਰਤ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ ਹਨ।

ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਗੁਰਾਇਆ ਤੋਂ ਫਿਲੌਰ ਨੈਸ਼ਨਲ ਹਾਈਵੇ ਵਿਚਾਲੇ ਸਕੂਟਰ ਤੇ ਪਲੈਟੀਨਾ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ। ਉਕਤ ਹਾਦਸੇ ’ਚ ਸਕੂਟਰ ਸਵਾਰ ਔਰਤ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਇਕ ਸਕੂਟਰ ਤੇ ਮੋਟਰਸਾਇਕਲ ਵਿਚਾਲੇ ਟੱਕਰ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਐੱਸਐੱਸ ਦੀ ਟੀਮ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਮੌਕੇ ’ਤੇ ਪਹੁੰਚ ਕੇ ਦੇਖਿਆ ਗਿਆ ਕਿ ਸਕੂਟਰ ’ਤੇ ਇਕ ਔਰਤ ਸਵਾਰ ਸੀ, ਜਦਕਿ ਮੋਟਰਸਾਈਕਲ ’ਤੇ ਇਕ ਬਜ਼ੁਰਗ ਤੇ ਇਕ ਨੌਜਵਾਨ ਸਵਾਰ ਸਨ। ਹਾਦਸੇ ’ਚ ਤਿੰਨਾਂ ਨੂੰ ਸੱਟਾਂ ਲੱਗੀਆਂ। ਮੌਕੇ ’ਤੇ ਮਹਿਲਾ ਦੇ ਰਿਸ਼ਤੇਦਾਰ ਪਹੁੰਚ ਗਏ, ਜਿਨ੍ਹਾਂ ਵੱਲੋਂ ਉਸ ਨੂੰ ਆਪਣੀ ਨਿੱਜੀ ਗੱਡੀ ਰਾਹੀਂ ਅਰੋੜਾ ਹਸਪਤਾਲ, ਫਿਲੌਰ ’ਚ ਇਲਾਜ ਲਈ ਲਿਜਾਇਆ ਗਿਆ। ਜਦਕਿ ਮੋਟਰਸਾਈਕਲ ਸਵਾਰ ਦੋਵੇਂ ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ’ਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।