ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, ਇਕ ਫ਼ਰਾਰ
ਸੰਵਾਦ ਸਹਿਯੋਗੀ, ਜਾਗਰਣ, ਜਲੰਧਰ
Publish Date: Sat, 03 Jan 2026 09:58 PM (IST)
Updated Date: Sat, 03 Jan 2026 10:02 PM (IST)

ਸੰਵਾਦ ਸਹਿਯੋਗੀ, ਜਾਗਰਣ, ਜਲੰਧਰ : ਥਾਣਾ ਸਦਰ ਦੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਤਾਜਪੁਰ ਦੇ ਰਹਿਣ ਵਾਲੇ ਕੁਲਵੰਤ ਕੁਮਾਰ ਉਰਫ ਕਰਨ, ਕਰਮਜੀਤ ਉਰਫ ਸ਼ੁਗਲੀ ਤੇ ਆਰਯਨ ਸਿੰਘ (ਦੋਵੇਂ ਭਗਵਾਨਪੁਰ ਵਾਸੀ) ਦੇ ਤੌਰ ਤੇ ਕੀਤੀ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਇਕ ਬਾਈਕ ਤੇ ਇਕ ਐਕਟਿਵਾ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ। ਰਿਮਾਂਡ ਦੌਰਾਨ ਪੁਲਿਸ ਗਿਰੋਹ ਦੇ ਫ਼ਰਾਰ ਹੋ ਚੁੱਕੇ ਸਾਥੀ ਇਸ਼ਨ ਦੀ ਭਾਲ ’ਚ ਵੀ ਜੁਟ ਗਈ ਹੈ। ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਰਾਮੂ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਜ਼ਮੈਟੋ ਡਿਲਿਵਰੀ ਬੁਆਏ ਦਾ ਕੰਮ ਕਰਦਾ ਹੈ ਤੇ ਜਦੋਂ ਉਹ ਡਿਲਿਵਰੀ ਲਈ ਬਾਈਕ ’ਤੇ ਜਾ ਰਿਹਾ ਸੀ ਤਾਂ ਨੈਰੋਲਿਕ ਗਰਾਊਂਡ ਨੇੜੇ ਚਾਰ ਐਕਟਿਵਾ ਸਵਾਰ ਲੁਟੇਰੇ ਨੇ ਉਸ ਨੂੰ ਰੋਕ ਲਿਆ ਤੇ ਬਾਈਕ ਖੋਹ ਕੇ ਫਰਾਰ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਚਾਰੇ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਬਾਈਕ ਅਤੇ ਇਕ ਐਕਟਿਵਾ ਬਰਾਮਦ ਕੀਤਾ ਹੈ। ਪੁਲਿਸ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਹੋਰ ਲੁੱਟ-ਖੋਹ ਦੇ ਮਾਮਲਿਆਂ ਨੂੰ ਹੱਲ ਕੀਤਾ ਜਾ ਸਕੇ।