ਔਰਤ ਦੀਆਂ ਵਾਲੀਆਂ ਝਪਟ ਕੇ ਤਿੰਨ ਅਣਪਛਾਤੇ ਬਾਈਕ ਸਵਾਰ ਫ਼ਰਾਰ
ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ
Publish Date: Sun, 08 Mar 2026 06:46 PM (IST)
Updated Date: Mon, 09 Mar 2026 04:10 AM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਅੱਪਰਾ ਤੇ ਆਸ-ਪਾਸ ਦੇ ਪਿੰਡਾਂ ਚ ਆਏ ਦਿਨ ਲੁਟੇਰੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਸ਼ਰੇਆਮ ਅੰਜ਼ਾਮ ਦੇ ਰਹੇ ਹਨ। ਜਦਕਿ ਪੁਲਿਸ ਪ੍ਰਸ਼ਾਸ਼ਨ ਮੂਕ ਦਰਸ਼ਕ ਬਣੀ ਹੋਈ ਹੈ। ਬੀਤੇ ਦਿਨ ਵੀ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ, ਜੋ ਕਿ ਆਪਣੇ ਪਤੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੀ ਸੀ, ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਰ ਸਿੰਘ ਸੋਢੀ ਜੌਹਲ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦਾ ਛੋਟਾ ਭਰਾ ਜਸਵੀਰ ਸਿੰਘ ਤੇ ਉਸ ਦੀ ਪਤਨੀ ਮਨਜੀਤ ਕੌਰ ਫਿਲੌਰ ਤੋਂ ਅੱਪਰਾ ਨੂੰ ਆ ਰਹੇ ਸਨ। ਇਸ ਦੌਰਾਨ ਪਿੰਡ ਖਾਨਪੁਰ ਨਹਿਰ ਪੁਲ ਨੇੜੇ ਪਿੱਛੇ ਤੋਂ ਹੀ ਮੋਟਰਸਾਈਕਲ ਤੇ ਆ ਰਹੇ ਤਿੰਨ ਲੁਟੇਰਿਆਂ ਨੇ ਮਨਜੀਤ ਕੌਰ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਤੇ ਖਾਨਪੁਰ ਨਹਿਰ ਪਟੜੀ ਵਾਲੇ ਰਸਤੇ ਵੱਲ ਫ਼ਰਾਰ ਹੋ ਗਏ। ਘਟਨਾ ਸਬੰਧੀ ਅੱਪਰਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।