ਐੱਚਐੱਮਵੀ ’ਚ ਕਲਾ ਤੇ ਕਲਮ ਸੱਭਿਆਚਾਰਕ ਪ੍ਰਦਰਸ਼ਨੀ ਲਾਈ
ਐੱਚਐੱਮਵੀ ’ਚ ਤਿੰਨ ਰੋਜਾ ਕਲਾ ਤੇ ਕਲਮ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ
Publish Date: Wed, 06 May 2026 07:03 PM (IST)
Updated Date: Wed, 06 May 2026 07:05 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੇ ਮੁਖੀ ਡਾ. ਏਕਤਾ ਖੋਸਲਾ ਦੀ ਰਹਿਨੁਮਾਈ ਤੇ ਡਾ. ਨਵਰੂਪ ਦੀ ਅਗਵਾਈ ’ਚ ਪੀ.ਜੀ. ਪੰਜਾਬੀ ਵਿਭਾਗ ਵੱਲੋਂ ਤਿੰਨ ਰੋਜ਼ਾ ਸੱਭਿਆਚਾਰਕ ਪ੍ਰਦਰਸ਼ਨੀ ਕਲਾ ਤੇ ਕਲਮ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਪਹਿਲੇ ਦਿਨ ਪ੍ਰੋਗਰਾਮ ਦੀ ਸ਼ੁਰੂਆਤ ਦੇਵੀ ਰੁਸ਼ਨਾਈ ਨਾਲ ਕੀਤੀ। ਇਸ ਮੌਕੇ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਸੰਸਥਾ ਮੁਖੀ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਨ। ਦੂਜੇ ਦਿਨ ਵੱਖ-ਵੱਖ ਵਿਭਾਗਾਂ ਵੱਲੋਂ ਇਸ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਅਤੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ ਗਏ। ਤੀਜੇ ਦਿਨ ਕਵੀ ਬੀਬਾ ਬਲਵੰਤ, ਹਰਜੀਤ ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ, ਅਤੇ ਪਰਵਾਸੀ ਲੇਖਿਕਾ ਪਰਮਜੀਤ ਦਿਓਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਵਿਦਿਆਰਥਣਾਂ ਵੱਲੋਂ ਤਿਆਰ ਕੀਤੀ ਗਈ ਪ੍ਰਦਰਸ਼ਨੀ ਨੂੰ ਦਿਲਚਸਪੀ ਨਾਲ ਦੇਖਿਆ ਅਤੇ ਉਨ੍ਹਾਂ ਦੀ ਸਿਰਜਨਾਤਮਕਤਾ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਡਾ. ਨਵਰੂਪ, ਮੁਖੀ ਪੰਜਾਬੀ ਵਿਭਾਗ ਨੇ ਕਿਹਾ ਕਿ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਸਾਡੀ ਪਹਿਚਾਣ ਦਾ ਅਤੁੱਟ ਹਿੱਸਾ ਹਨ ਅਤੇ ਇਸ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਐੱਮ.ਏ. ਭਾਗ ਚੌਥਾ ਦੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਕਰਵਾਏ ਗਏ ਕਵੀ ਦਰਬਾਰ ਵਿੱਚ ਕਵੀ ਬੀਬਾ ਬਲਵੰਤ, ਪਰਮਜੀਤ ਦਿਉਲ, ਡਾ. ਨਵਰੂਪ, ਸ਼੍ਰੀਮਤੀ ਕੁਲਜੀਤ ਕੌਰ, ਡਾ. ਮਮਤਾ, ਡਾ. ਰਮਨੀਤਾ ਅਤੇ ਡਾ. ਸੰਦੀਪ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਡਾ. ਮਨਦੀਪ ਕੌਰ ਨੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਦੌਰਾ ਕੀਤਾ ਤੇ ਪੰਜਾਬੀ ਵਿਭਾਗ ਵੱਲੋਂ ਸੁਖਵਿੰਦਰ ਕੌਰ, ਸੁਸ਼ੀ ਸਿਮਰਨਜੀਤ, ਅਮਨਪ੍ਰੀਤ, ਮਨਦੀਪ ਕੌਰ ਮੌਜੂਦ ਰਹੇ। ਕੁਲਜੀਤ ਕੌਰ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ।