
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਮਾਣਕਪੁਰ ਵਿਖੇ ਤਿੰਨ ਦਿਨਾ ਸ਼ਹੀਦੀ ਗੁਰਮਤਿ ਸਮਾਗਮ 1 ਤੋਂ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪਿੰਡ ਮਾਣਕਪੁਰ ਵਿਖੇ 1947 ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਕਾਇਮ ਰੱਖਦਿਆਂ ਸ਼ਹੀਦੀ ਪਾਉਣ ਵਾਲੇ ਸੰਤ ਬਾਬਾ ਸੁੰਦਰ ਸਿੰਘ ਦੀ ਯਾਦ ਵਿਚ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਗੁਰਮਤਿ ਸਮਾਗਮ ਸ਼ਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਕਿਸਾਨ ਆਗੂ ਲਖਵਿੰਦਰ ਸਿੰਘ ਉੱਪਲ ਅਤੇ ਸਰਪੰਚ ਅਮਨਦੀਪ ਸਹੋਤਾ ਨੇ ਦੱਸਿਆ ਕਿ ਤਪ ਅਸਥਾਨ ਗੁਰਦੁਆਰਾ ਸ਼ਹੀਦ ਸੰਤ ਬਾਬਾ ਸੁੰਦਰ ਸਿੰਘ ਵਿਖੇ 1, 2 ਤੇ 3 ਸਤੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਰਾਤ ਦੇ ਦੀਵਾਨਾਂ ਵਿਚ ਬਾਬਾ ਜੀਵਨ ਸਿੰਘ ਅਤੇ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ (ਸੰਗਰੂਰ ਵਾਲੇ) ਸੰਗਤਾਂ ਨੂੰ ਕਥਾ-ਕੀਰਤਨ ਨਾਲ ਜੋੜਨਗੇ। ਬੁੱਧਵਾਰ ਨੂੰ ਰਾਤ ਦੇ ਦੀਵਾਨ ਵਿਚ ਭਾਈ ਜਸਵਿੰਦਰ ਸਿੰਘ ਬਾਲਿਆਂ ਵਾਲੇ ਤੇ ਭਾਈ ਗੁਰਪ੍ਰੀਤ ਸਿੰਘ (ਗੁਰਦੁਆਰਾ ਸ਼ਹੀਦਾਂ ਸਾਹਿਬ, ਅੰਮ੍ਰਿਤਸਰ) ਕਥਾ ਤੇ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਵੀਰਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਦਿਨ ਦੇ ਦੀਵਾਨਾਂ ਵਿਚ ਗਿਆਨੀ ਸੁਰਜੀਤ ਸਿੰਘ ਵਾਰਿਸ ਦਾ ਢਾਡੀ ਜਥਾ ਅਤੇ ਗਿਆਨੀ ਮੱਖਣ ਸਿੰਘ ਅੰਮ੍ਰਿਤਸਰ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਅਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ।