ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਸ਼ੁਰੂ
ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਸ਼ੁਰੂ
Publish Date: Fri, 01 May 2026 08:01 PM (IST)
Updated Date: Fri, 01 May 2026 08:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਜਲੰਧਰ ਦੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਪਹਿਲੀ ਮਈ ਤੋਂ ਸ਼ੁਰੂ ਹੋ ਗਿਆ ਹੈ। ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਹੈ ਤੇ ਕੋਰਸ ’ਚ ਦਾਖ਼ਲਾ ਲੈਣ ਦੀ ਆਖਰੀ ਮਿਤੀ 10 ਮਈ 2026 ਹੈ। ਉਨ੍ਹਾਂ ਦੱਸਿਆ ਕਿ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਕੋਰਸ ਦੀ ਨਾ-ਮਾਤਰ ਫੀਸ ਹੀ ਲਈ ਜਾਵੇਗੀ। ਸੰਸਥਾ ’ਚ ਵਿਦਿਆਰਥੀਆਂ ਲਈ ਪ੍ਰੈਕਟੀਕਲ ਕਲਾਸਾਂ ’ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ ਤੇ ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਕਿਸੇ ਵੀ ਕੰਮ-ਕਾਜ ਵਾਲੇ ਦਿਨਾਂ ਦੌਰਾਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰ 0181-2452290, 89682-73057, 84279-68374, 77173-21740 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।