- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕੋਟਲੀ ਥਾਨ ਸਿੰਘ ਵਿਖੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਆਉਂਦੇ ਪਿੰਡ ਕੋਟਲੀ ਥਾਨ ਸਿੰਘ ਵਿਖੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਦੀ ਬੀਮਾ ਰਾਸ਼ੀ ਵਾਲੇ ਸਿਹਤ ਕਾਰਡ ਵੰਡੇ ਗਏ । ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਪੈਸੇ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਅਤੇ ਇਹ 10 ਲੱਖ ਵਾਲੇ ਸਿਹਤ ਕਾਰਡ ਆਮ ਲੋਕਾਂ ਲਈ ਵੱਡਾ ਸਹਾਰਾ ਬਣਨਗੇ। ਇਸ ਕਾਰਡ ਵੰਡ ਸਮਾਰੋਹ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਆਦਮਪੁਰ ਲਖਵੀਰ ਸਿੰਘ ਹਜ਼ਾਰਾ, ਯੂਥ ਪ੍ਰਧਾਨ ਆਦਮਪੁਰ ਗੁਰਪ੍ਰੀਤ ਸਿੰਘ ਕਾਂਪੀ, ਪੰਚ ਪ੍ਰੇਮ ਕੁਮਾਰ ਭੋਜੋਵਾਲ, ਪਿੰਡ ਦੇ ਸਰਪੰਚ, ਸਮੂਹ ਪੰਚਾਇਤ ਮੈਂਬਰ ਅਤੇ ਇਲਾਕੇ ਦੇ ਪਤਵੰਤੇ (ਮੋਹਤਵਰ) ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਦੀ ਦੇਖ-ਰੇਖ ਹੇਠ ਇਹ ਪ੍ਰੋਗਰਾਮ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ।