- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਵਨ ਕੁਮਾਰ ਟੀਨੂੰ ਵੱਲੋਂ ਪ੍ਰਵਾਨਗੀ ਪੱਤਰ ਪੰਚਾਇਤਾਂ ਨੂੰ ਸੌਂਪੇ

ਅਕਸ਼ੇਦੀਪ, ਪੰਜਾਬੀ ਜਾਗਰਣ, ਆਦਮਪੁਰ : ਸਥਾਨਕ ਬਲਾਕ ਸੰਮਤੀ ਦਫ਼ਤਰ ਆਦਮਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਜਾਰੀ ਹਲਕਾ ਆਦਮਪੁਰ ਦੇ ਪਿੰਡਾਂ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾਂ ਵੰਡਣ ਸਬੰਧੀ ਸਮਾਗਮ ਦੌਰਾਨ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਵੱਲੋਂ ਇਸ ਸਬੰਧੀ ਪ੍ਰਵਾਨਗੀ ਪੱਤਰ ਪੰਚਾਇਤਾਂ ਨੂੰ ਸੌਂਪੇ ਗਏ। ਇਸ ਮੌਕੇ ਆਪਣੇ ਸੰਬੋਧਨ ਟੀਨੂੰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਖਾਸ ਤੌਰ ’ਤੇ ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਖੇਡ ਮੈਦਾਨਾਂ, ਜਿਮ, ਕਮਿਊਨਿਟੀ ਹਾਲ ਤੇ ਹੋਰ ਸਹੂਲਤਾਂ ਹਰ ਪਿੰਡ ਤੱਕ ਪਹੁੰਚਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਤੇ ਇਸੇ ਕੜੀ ’ਚ ਅੱਜ ਹਲਕਾ ਆਦਮਪੁਰ ਅੰਦਰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਕਰੀਬ 5 ਕਰੋੜ ਦੀ ਗ੍ਰਾਂਟ ਪਿੰਡਾਂ ਵਾਸਤੇ ਜਾਰੀ ਕੀਤੀ ਗਈ ਹੈ, ਜਿਸ ਦੇ ਪ੍ਰਵਾਨਗੀ ਪੱਤਰ ਅੱਜ ਸਮੂਹ ਪੰਚਾਇਤਾਂ ਨੂੰ ਦਿੱਤੇ ਜਾ ਰਹੇ ਹਨ।
ਆਉਣ ਵਾਲੇ ਇੱਕ ਦੋ ਦਿਨਾਂ ਅੰਦਰ ਹੀ ਜਾਰੀ ਗ੍ਰਾਂਟਾਂ ਦੀ ਰਕਮ ਹਰ ਪੰਚਾਇਤ ਦੇ ਖਾਤੇ ’ਚ ਹੋਵੇਗੀ ਤੇ ਜਲਦ ਹੀ ਸਾਰੇ ਕੰਮ ਜ਼ਮੀਨੀ ਪੱਧਰ ’ਤੇ ਹੋਣਗੇ।0 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਆਮ ਲੋਕਾਂ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ, ਤੀਰਥ ਯਾਤਰਾ ਯੋਜਨਾ, ਮੁਫ਼ਤ ਬਿਜਲੀ ਵਰਗੀਆਂ ਸਕੀਮਾਂ ਨਾਲ ਲਾਭ ਦੇ ਰਹਿ ਹੈ ਉੱਥੇ ਵਿਕਾਸ ਕਾਰਜਾਂ ਰਾਹੀਂ ਬੁਨਿਆਦੀ ਸਹੂਲਤਾਂ ਨੂੰ ਵੀ ਪੂਰਾ ਕਰਨ ’ਚ ਕੋਈ ਕਮੀਂ ਨਹੀਂ ਆ ਦਿੱਤੀ ਜਾ ਰਹੀ ਹੈ ਤੇ ਆਉਂਦੇ ਦਿਨਾਂ ਅੰਦਰ ਵੀ ਵਿਕਾਸ ਕਾਰਜ ਇਸੇ ਤਰੀਕੇ ਨਾਲ ਜੰਗੀ ਪੱਧਰ ’ਤੇ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਖਵੀਰ ਸਿੰਘ ਹਜ਼ਾਰਾ, ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਚਰਨਜੀਤ ਸ਼ੇਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਾਰਕੀਤ ਸਿੰਘ ਨਿੱਝਰ, ਇੰਦਰਜੀਤ ਸਿੰਘ ਸੱਤੋਵਾਲੀ, ਬਲਾਕ ਸੰਮਤੀ ਦੇ ਉਪ ਚੇਅਰਮੈਨ ਕਮਲਜੀਤ ਸਿੰਘ ਤੇ ਵੱਡੀ ਗਿਣਤੀ ’ਚ ਪੰਚ ਸਰਪੰਚ ਤੇ ‘ਆਪ’ ਆਗੂ ਹਾਜ਼ਰ ਸਨ।