- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚੂਹੜ ਵਾਲੀ 'ਚ ਡਾ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਪਵਨ ਕੁਮਾਰ ਟੀਨੂ ਨੇ ਰੱਖਿਆ ਨੀਂਹ ਪੱਥਰ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪਿੰਡ ਚੂਹੜ ਵਾਲੀ ’ਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਨਾਮ ’ਤੇ ਬਣਨ ਵਾਲੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਪੰਜਾਬ ਸਟੇਟ ਕੋਆਪ੍ਰੇਟਿਵ ਐਗਰੀਕਲਚਰਲ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਤੇ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਕੁਮਾਰ ਟੀਨੂ ਵੱਲੋਂ ਆਪਣੇ ਕਰ-ਕਮਲਾਂ ਨਾਲ ਰਸਮੀ ਤੌਰ ’ਤੇ ਰੱਖਿਆ।
ਇਸ ਮੌਕੇ ਇਕੱਤਰ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਸੋਚ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣਾ ਸਾਡਾ ਸਭ ਦਾ ਪਰਮ ਕਰਤੱਵ ਹੈ। ਇਸ ਕਮਿਊਨਿਟੀ ਹਾਲ ਦੇ ਬਣਨ ਨਾਲ ਪਿੰਡ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਆਪਣੇ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਪ੍ਰੋਗਰਾਮ ਕਰਵਾਉਣ ਲਈ ਇਕ ਬਿਹਤਰ ਸਥਾਨ ਮਿਲੇਗਾ। ਉਨ੍ਹਾਂ ਵੱਲੋਂ ਕਮਿਊਨਿਟੀ ਹਾਲ ਦੇ ਨਿਰਮਾਣ ਲਈ 8 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ, ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਸ਼ਲਾਘਾਯੋਗ ਉਪਰਾਲੇ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।