ਟਿੱਪਰ ਨੇ ਮਾਰੀ ਕਾਰ ਨੂੰ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
ਟਿੱਪਰ ਨੇ ਕਾਰ ਨੂੰ ਮਾਰੀ ਜ਼ਬਰਦਸਤ ਟੱਕਰ, ਕਾਰ ਘਸੀਟਦਾ ਲੈ ਗਿਆ ਚਾਲਕ
Publish Date: Sat, 06 Dec 2025 07:16 PM (IST)
Updated Date: Sat, 06 Dec 2025 07:18 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਬਾਈਪਾਸ ’ਤੇ ਸਵੇਰੇ ਕਰੀਬ 9:30 ਵਜੇ ਇਕ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਕੇ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ। ਹਾਦਸੇ ’ਚ ਕਾਰ ਚਾਲਕ ਦੀ ਜਾਨ ਬਚ ਗਈ ਪਰ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਅਸੀਸ ਨੇ ਦੱਸਿਆ ਕਿ ਉਹ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ ਕਿ ਅਚਾਨਕ ਫਿਲੌਰ ਨੇੜੇ ਇਕ ਟਿੱਪਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟਿੱਪਰ ਚਾਲਕ ਟੱਕਰ ਮਾਰ ਕੇ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਨੁਕਸਾਨੀ ਕਾਰ ਨੂੰ ਕ੍ਰੇਨ ਦੀ ਮਦਦ ਨਾਲ ਸੜਕ ਤੋਂ ਹਟਾ ਕੇ ਟ੍ਰੈਫਿਕ ਮੁੜ ਚਾਲੂ ਕਰਵਾਇਆ। ਪੁਲਿਸ ਟਿੱਪਰ ਤੇ ਉਸ ਦੇ ਚਾਲਕ ਦੀ ਭਾਲ ’ਚ ਜੁਟ ਗਈ ਹੈ।