- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸ਼ਨਗੜ੍ਹ ’ਚ ਪ੍ਰਵਾਸੀ ਮਜ਼ਦੂਰ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼, 500 ਰੁਪਏ ਲੈ ਕੇ ਫ਼ਰਾਰ ਹੋਏ ਮੋਟਰਸਾਈਕਲ ਸਵਾਰ

--ਮੋਬਾਈਲ ਵਾਪਸ ਲੈਣ ਲਈ ਇਕ ਹਜ਼ਾਰ ਰੁਪਏ ਦੀ ਕੀਤੀ ਮੰਗ, ਪੀੜਤ ਨਾਲ ਕੁੱਟਮਾਰ ਕਰਨ ਦੇ ਵੀ ਲੱਗੇ ਦੋਸ਼
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪਿੰਡ ਕਿਸ਼ਨਗੜ੍ਹ ’ਚ ਸ਼ਾਮ ਕਰੀਬ ਸਾਢੇ ਪੰਜ ਵਜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਕ ਪਰਵਾਸੀ ਮਜ਼ਦੂਰ ਤੋਂ ਮੋਬਾਈਲ ਫੋਨ ਖੋਹਣ ਤੇ ਉਸ ਨੂੰ ਡਰਾ-ਧਮਕਾ ਕੇ ਪੈਸੇ ਵਸੂਲੇ ਗਏ। ਪੀੜਤ ਅਨੁਸਾਰ, ਮੋਬਾਈਲ ਵਾਪਸ ਕਰਨ ਬਦਲੇ ਇਕ ਹਜ਼ਾਰ ਰੁਪਏ ਦੀ ਮੰਗ ਕੀਤੀ। ਹਾਲਾਂਕਿ, ਪੀੜਤ ਮੋਬਾਈਲ ਵਾਪਸ ਲੈਣ ’ਚ ਕਾਮਯਾਬ ਰਿਹਾ ਪਰ ਮੁਲਜ਼ਮ ਜਾਂਦੇ ਸਮੇਂ 500 ਰੁਪਏ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਪੀੜਤ ਵੱਲੋਂ ਪੁਲਿਸ ਚੌਕੀ ਕਿਸ਼ਨਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗਜਿੰਦਰ, ਜੋ ਮੂਲ ਰੂਪ ’ਚ ਬਿਹਾਰ ਦਾ ਰਹਿਣ ਵਾਲਾ ਹੈ ਤੇ ਇਸ ਸਮੇਂ ਕਿਸ਼ਨਗੜ੍ਹ ਵਿਖੇ ਰਹਿ ਕੇ ਇਕ ਬੇਕਰੀ ਦੀ ਦੁਕਾਨ ’ਤੇ ਕੰਮ ਕਰਦਾ ਹੈ, ਨੇ ਦੱਸਿਆ ਕਿ ਉਹ ਸ਼ਾਮ ਕਰੀਬ 5:30 ਵਜੇ ਪਿੰਡ ’ਚ ਛੱਪੜ ਵਾਲੀ ਫਿਰਨੀ ਵੱਲ ਗਿਆ ਸੀ। ਇਸ ਦੌਰਾਨ ਲੁੱਟ ਦੀ ਘਟਨਾ ਵਾਪਰੀ। ਉਸ ਨੇ ਦੋਸ਼ ਲਾਇਆ ਕਿ ਰਸਤੇ ’ਚ ਮੁਲਜ਼ਮ ਉਸ ਨੂੰ ਧਮਕਾਉਂਦੇ ਰਹੇ ਤੇ ਆਪਣੇ ਪਰਿਵਾਰ ਦੀਆਂ ਸਹੁੰਆਂ ਖੁਆ ਕੇ ਇਸ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਲਈ ਦਬਾਅ ਪਾਉਂਦੇ ਰਹੇ। ਇਸ ਦੌਰਾਨ ਉਸ ਨਾਲ ਕੁੱਟਮਾਰ ਕੀਤੀ ਗਈ। ਪੀੜਤ ਨੇ ਦੁਕਾਨ ’ਤੇ ਪੁੱਜ ਕੇ ਆਪਣੇ ਮਾਲਕ ਰਾਹੁਲ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਰਾਹੁਲ ਨੇ ਦੁਕਾਨ ਦੇ ਨੇੜੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਮੁਲਜ਼ਮਾਂ ਦਾ ਪਿੱਛਾ ਕੀਤਾ ਪਰ ਉਹ ਭੱਜਣ ’ਚ ਕਾਮਯਾਬ ਹੋ ਗਏ। ਪੀੜਤ ਵੱਲੋਂ ਇਸ ਮਾਮਲੇ ਸਬੰਧੀ ਪੁਲਿਸ ਚੌਕੀ ਕਿਸ਼ਨਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।