ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਬਿਨਪਾਲਕੇ ਸਕੂਲ ’ਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ
Publish Date: Mon, 20 Apr 2026 09:40 PM (IST)
Updated Date: Mon, 20 Apr 2026 09:42 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ’ਚ ਅੱਠਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਤੇ ਸਮੂਹ ਸਟਾਫ ਵੱਲੋਂ ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ ਤੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਧੀਆ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਤੇ ਸਟਾਫ ਨੂੰ ਵੀ ਵਧਾਈ ਦਿੱਤੀ। ਨਤੀਜਿਆਂ ’ਚ ਰੀਆ (ਪੁੱਤਰੀ ਰਾਜ ਕੁਮਾਰ) ਨੇ 83.8 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਪ੍ਰਭਜੋਤ ਕੌਰ (ਪੁੱਤਰੀ ਗੁਰਪ੍ਰੀਤ ਸਿੰਘ ਭੋਗਲ) ਨੇ 80.8 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਹਰਸੀਰਤ ਰਾਏ (ਪੁੱਤਰੀ ਕੁਲਦੀਪ ਰਾਏ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਕਲਾਸ ਇੰਚਾਰਜ ਬਲਜੀਤ ਕੌਰ, ਰਾਜਵੰਤ ਕੌਰ ਤੇ ਸਮੂਹ ਸਟਾਫ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮੂਹ ਸਟਾਫ ਵੱਲੋਂ ਵੀ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਨਲਿਨੀ ਸਿੱਕਾ, ਪਰਮਿੰਦਰਜੀਤ ਕੌਰ, ਲਵਲੀਨ, ਪੂਨਮ ਦੱਤਾ, ਬਲਜੀਤ ਕੌਰ, ਬ੍ਰਿਜ ਲਾਲ, ਰਾਜਿੰਦਰ ਸਿੰਘ, ਲਲਿਤ ਕੁਮਾਰ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਰੂਪ ਰਾਣੀ, ਰੰਜਨਾ, ਬਲਜੀਤ ਕੌਰ ਸੈਣੀ, ਸਰਬਜੀਤ ਕੌਰ, ਜਤਿੰਦਰ ਕੌਰ, ਧੀਰਜ ਕਲਸੀ, ਅੰਮ੍ਰਿਤਾ ਰਾਣੀ, ਗੀਤਾ ਦੇਵੀ, ਰਾਜਵੰਤ ਕੌਰ, ਹਰਨੀਤ ਸਿੰਘ ਦਿਓਲ ਤੇ ਰੁਪਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।