ਕੁਲਦੀਪ ਸਿੰਘ ਵਾਲੀਆ, ਕਰਤਾਰਪੁਰ

ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 13 ਸਤੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਘੇਰਾਓ ਮੌਕੇ ਮਨਵਾਈ ਮੰਗ ਅਨੁਸਾਰ ਮਜ਼ਦੂਰਾਂ ਦੇ ਘਰੇਲੂ ਕੱਟੇ ਬਿਜਲੀ ਕੁਨੈਕਸ਼ਨ ਚਾਲੂ ਕਰਵਾਉਣ, ਕੁਨੈਕਸ਼ਨ ਕੱਟਣੇ ਬੰਦ ਕਰਵਾਉਣ, ਕੱਟੇ ਨੀਲੇ ਕਾਰਡ ਬਹਾਲ ਕਰਵਾਉਣ ਤੇ ਲੋੜਵੰਦਾਂ ਦੇ ਨੀਲੇ ਕਾਰਡ ਬਣਵਾਉਣ, ਮਜ਼ਦੂਰਾਂ ਨੂੰ ਪਲਾਟ ਅਲਾਟ ਕਰਨ ਅਤੇ ਪੰਚਾਇਤੀ ਜ਼ਮੀਨਾਂ ਦੀਆਂ ਫਰਜ਼ੀ ਬੋਲੀਆਂ ਰੱਦ ਕਰਕੇ ਪੰਚਾਇਤੀ ਜ਼ਮੀਨਾਂ 'ਚੋਂ ਦਲਿਤਾਂ ਨੂੰ ਬਣਦਾ ਹੱਕ ਦਿਵਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੀਨੀਅਰ ਕਾਰਜਕਾਰੀ ਇੰਜੀਨੀਅਰ (ਵੰਡ) ਡਵੀਜ਼ਨ ਕਰਤਾਰਪੁਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਿੱਥੇ ਕੱਟੇ ਕੁਨੈਕਸ਼ਨ ਚਾਲੂ ਕਰਨ ਅਤੇ ਕੁਨੈਕਸ਼ਨ ਕੱਟਣੇ ਬੰਦ ਕਰਨ ਸਬੰਧੀ 400 ਤੋਂ ਵੱਧ ਵੱਖ-ਵੱਖ ਪਿੰਡਾਂ ਨਾਲ ਸਬੰਧਤ ਖਪਤਕਾਰਾਂ ਦੀਆਂ ਦਰਖ਼ਾਸਤਾਂ ਮੌਕੇ 'ਤੇ ਪਾਵਰਕਾਮ ਅਧਿਕਾਰੀ ਜਸਵਿੰਦਰ ਸਿੰਘ ਵੱਲੋਂ ਪ੍ਰਰਾਪਤ ਕੀਤੀਆਂ ਗਈਆਂ। ਇਸ ਉਪਰੰਤ ਸਥਾਨਕ ਫੂਡ ਸਪਲਾਈ ਵਿਭਾਗ ਦੇ ਦਫ਼ਤਰ ਦਾ ਸ਼ਾਮ 6 ਵਜੇ ਤਕ ਘੇਰਾਓ ਕਰ ਕੇ ਕੱਟੇ ਨੀਲੇ ਕਾਰਡ ਬਹਾਲ ਕਰਵਾਏ ਗਏ ਤੇ ਨਵੇਂ ਕਾਰਡ ਬਣਾਉਣ ਲਈ ਸਟਿੱਕਰ ਮੁਹੱਈਆ ਕਰਵਾਉਣ ਲਈ ਏਐੱਫਐੱਸਓ ਵੱਲੋਂ ਡੀਐੱਫਐੱਸਓ ਨੂੰ ਪੱਤਰ ਲਿਖਣ ਲਈ ਮਜ਼ਬੂਰ ਕੀਤਾ ਗਿਆ।

ਇਸ ਤੋਂ ਪਹਿਲਾਂ ਬੱਸ ਅੱਡ ਦੇ ਮੇਨ ਚੌਕ ਇਕੱਠੇ ਹੋ ਕੇ ਮੁਜ਼ਾਹਰਾ ਕਰਦੇ ਹੋਏ ਪੇਂਡੂ ਮਜ਼ਦੂਰ ਪਹਿਲਾਂ ਐਕਸੀਅਨ ਦਫ਼ਤਰ ਤੇ ਫੂਡ ਸਪਲਾਈ ਦਫ਼ਤਰ ਪੁੱਜੇ, ਜਿੱਥੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਐਲਾਨ ਕੀਤਾ ਕਿ ਜੇ ਮੰਗਾਂ ਨੂੰ ਅਮਲ ਵਿਚ ਲਾਗੂ ਨਾ ਕੀਤਾ ਗਿਆ ਤਾਂ ਪਿੰਡਾਂ ਵਿਚ ਕਾਂਗਰਸੀ ਐੱਮਐੱਲਏ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਦੀ ਡੱਟ ਕੇ ਹਮਾਇਤ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂ ਬਲਵਿੰਦਰ ਕੌਰ ਦਿਆਲਪੁਰ, ਗੁਰਪ੍ਰਰੀਤ ਸਿੰਘ ਚੀਦਾ, ਬਲਬੀਰ ਸਿੰਘ ਧੀਰਪੁਰ, ਪਰਮਜੀਤ ਕੌਰ, ਸਰਬਜੀਤ ਕੌਰ ਆਦਿ ਨੇ ਸੰਬੋਧਨ ਕੀਤਾ।