- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀਆਂ ਤੇ ਆਮ ਲੋਕਾਂ ਦੀ ਹਮਦਰਦ ਸਰਕਾਰ ਹੈ। ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ ਕਿ ਪ੍ਰਸ਼ਾਸਨ ਖੁਦ ਚੱਲ ਕੇ ਲੋਕਾਂ ਵਿਚਕਾਰ ਆਵੇ ਤੇ ਇੱਕੋ ਛੱਤ ਹੇਠਾਂ ਵੱਖ-ਵੱਖ ਵਿਭਾਗਾਂ ਨਾਲ ਜੁੜੇ ਮਸਲੇ ਹੱਲ ਕੀਤੇ ਜਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਪਾਰੀ ਕਮਿਸ਼ਨ ਵੱਲੋਂ ਦਾਣਾ ਮੰਡੀ ਸ਼ਾਹਕੋਟ ਵਿਖੇ ਕਰਵਾਈ ਗਈ ਮੀਟਿੰਗ ਵਿਚ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਤੇ ਉਨ੍ਹਾਂ ਦੇ ਕਾਰੋਬਾਰੀ ਮਾਹੌਲ ਨੂੰ ਬਿਹਤਰ ਬਣਾਉਣ ਲਈ ਹੀ ਟ੍ਰੇਡ ਵਿੰਗ ਦੀ ਸਥਾਪਨਾ ਕੀਤੀ ਗਈ ਹੈ।
ਵਪਾਰੀ ਕਮਿਸ਼ਨ ਦੇ ਹਲਕਾ ਚੇਅਰਮੈਨ ਅਨਿਲ ਕੁਮਾਰ ਮਲਸੀਆਂ ਨੇ ਕਿਹਾ ਕਿ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ ਕਿ ਵਪਾਰਕ ਵਰਗ ਤੇ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜ਼ਮੀਨੀ ਪੱਧਰ ‘ਤੇ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਨਹੀਂ ਰਹਿਣਗੀਆਂ, ਸਗੋਂ ਉਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਸਟੇਜ ਸੰਚਾਲਨ ਕਰਦਿਆਂ ਹਲਕਾ ਸਾਹਕੋਟ ਦੇ ਸਿਖਿਆ ਕੁਆਰਡੀਨੇਟਰ ਜਤਿੰਦਰਪਾਲ ਬੱਲਾ ਸਾਬਕ ਐੱਮਸੀ ਵੱਲੋਂ ਮੀਟਿੰਗ ਵਿਚ ਸ਼ਾਮਲ ਹੋਏ ਵਪਾਰੀਆਂ ਨੂੰ ਆਪਣੀਆਂ ਸਮਸਿਆਵਾਂ ਦੱਸਣ ਦਾ ਖੁੱਲ੍ਹਾ ਸੱਦਾ ਦਿਤਾ ਗਿਆ। ਮੰਡੀ ਕਮੇਟੀ ਦੇ ਮੈਬਰਾਂ ਵੱਲੋਂ ਸ਼ਹਿਰ ਤੇ ਮੰਡੀ ਦੇ ਆਸ ਪਾਸ ਸਾਫ਼-ਸਫ਼ਾਈ ਦੇ ਪ੍ਰਬੰਧ, ਸੀਵਰੇਜ ਦੀ ਸਮੱਸਿਆ, ਬਾਜ਼ਾਰਾਂ ਵਿਚ ਟ੍ਰੈਫਿਕ ਤੇ ਹੋਰ ਪ੍ਰਬੰਧਾਂ ਬਾਰੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਵਪਾਰੀ ਕਮਸ਼ਿਨ ਦੇ ਵਾਈਸ ਪ੍ਰਧਾਨ ਕੁਲਦੀਪ ਸਿੰਘ ਦੀਦ ਨੇ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਨੂੰ ਬਾਖੂਬੀ ਉਜਾਗਰ ਕੀਤੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਇਸ ਮੌਕੇ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ, ਕਾਰਜ ਸਾਧਕ ਅਫਸਰ ਜਗਤਾਰ ਸਿੰਘ, ਪਾਵਰਕਾਮ ਦੇ ਜੇਈ ਰੁਪਿੰਦਰਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਵਾਂ ਨੂੰ ਲਿਖਤੀ ਰੂਪ ਵਿਚ ਨੋਟ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਤੇ ਨਿਰਧਾਰਤ ਸਮੇਂ ਦੇ ਅੰਦਰ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਸਰਪੰਚ ਨਵਾਂ ਕਿਲ੍ਹਾ ਸਰਬਜੀਤ ਸਿੰਘ ਮੁੱਤੀ, ਬਲਜਿੰਦਰ ਸਿੰਘ ਖਿੰਡਾ, ਰੂਪ ਲਾਲ ਸ਼ਰਮਾ, ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਜਸਪਾਲ ਸਿੰਘ ਮਿਗਲਾਣੀ, ਵੀਡੀਪੀਓ ਬਲਜੀਤ ਸਿੰਘ, ਰੇਹੜੀ ਯੂਨੀਅਨ ਦੇ ਪ੍ਰਧਾਨ ਤੇ ਮੀਡੀਆ ਇੰਚਾਰਜ ਪਰਮਵੀਰ ਪੰਮਾ, ਗੋਰਾ ਬਾਬਾ ਮਲਸੀਆਂ, ਰਮਨ ਪਿੰਕੀ, ਗੋਪੀ ਮੱਟੂ, ਸਵਿੰਦਰ ਸੋਨੂੰ, ਮੱਖਣ ਸਿੰਘ ਆਦਿ ਹਾਜ਼ਰ ਸਨ।