- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਅਤੇ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਵੱਲੋਂ ਟਿੱਪਰ ਚਾਲਕ ਤੋਂ ਵਾਹਨ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ ਗਿਆ, ਪਰ ਮੌਕੇ ’ਤੇ ਚਾਲਕ ਕੋਈ ਵੀ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ।

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨੈਸ਼ਨਲ ਹਾਈਵੇ ’ਤੇ ਫਿਲੌਰ ਦੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਬੱਜਰੀ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਨਵਾਂਸ਼ਹਿਰ ਰੋਡ ਤੋਂ ਹਾਈਵੇ ’ਤੇ ਚੜ੍ਹਦਿਆਂ ਖਰਾਬ ਹੋ ਕੇ ਸੜਕ ਦੇ ਵਿਚਕਾਰ ਰੁਕ ਗਿਆ। ਇਸ ਕਾਰਨ ਹਾਈਵੇ ’ਤੇ ਟਰੈਫਿਕ ਜਾਮ ਹੋ ਗਿਆ।
ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਅਤੇ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਵੱਲੋਂ ਟਿੱਪਰ ਚਾਲਕ ਤੋਂ ਵਾਹਨ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ ਗਿਆ, ਪਰ ਮੌਕੇ ’ਤੇ ਚਾਲਕ ਕੋਈ ਵੀ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ।
ਪੁਲਿਸ ਅਨੁਸਾਰ ਟਿੱਪਰ ਨੰਬਰ PB-65-G-0428 ਦੇ ਪਿੱਛੇ ਨੰਬਰ ਪਲੇਟ ਵੀ ਨਹੀਂ ਲੱਗੀ ਹੋਈ ਸੀ। ਇਸ ’ਤੇ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਵੱਲੋਂ ਟਿੱਪਰ ਨੂੰ ਬਾਊਂਡ ਕਰ ਦਿੱਤਾ ਗਿਆ।
ਇਸ ਮੌਕੇ ਥਾਣੇਦਾਰ ਲਖਵਿੰਦਰ ਸਿੰਘ ਨੇ ਟਿੱਪਰ ਚਾਲਕਾਂ ਸਮੇਤ ਹੋਰ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਨਾਲ ਰੱਖਣ ਅਤੇ ਵਾਹਨਾਂ ’ਤੇ ਨੰਬਰ ਪਲੇਟਾਂ ਲਾਜ਼ਮੀ ਤੌਰ ’ਤੇ ਲਗਾਉਣ, ਤਾਂ ਜੋ ਸਫ਼ਰ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।
ਉਧਰ, ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਕ੍ਰੇਨ ਲਗਾ ਕੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ।